ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਆਪਣੀ ਪਹਿਲੀ ਗਾਰੰਟੀ ਨੂੰ ਪੂਰਾ ਕਰਦੇ ਹੋਏ ਪੰਜਾਬੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿੱਚ ਮੁਫ਼ਤ ਬਿਜਲੀ ਦੇ ਐਲਾਨ ‘ਤੇ ਸੀਨੀਅਰ ਭਾਜਪਾ ਆਗੂ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਜਨਤਾ ਨੂੰ ਮੁਫਤ ਦੀਆਂ ਚੀਜ਼ਾਂ ਦੀ ਆਦਤ ਪਾਉਂਦੀਆਂ ਹਨ । ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਪੰਜਾਬ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਵਿੱਚ ਵੀ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਫ਼ਤ ਦੇਣ ਦਾ ਐਲਾਨ ਕਰ ਰਹੀ ਹੈ ਤਾਂ ਜੋ ਆਸਾਨੀ ਨਾਲ ਵੋਟਾਂ ਹਾਸਿਲ ਕੀਤੀਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਆਂਢੀ ਮੁਲਕ ਸ਼੍ਰੀਲੰਕਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਰਿਸ਼ਵਤਖੋਰੀ ਅਤੇ ਮੁਫਤਖੋਰੀ ਨੇ ਉਸ ਨੂੰ ਦੀਵਾਲੀਆ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਤੇ ਪਹਿਲਾਂ ਹੀ ਤਿੰਨ ਲੱਖ ਕਰੋੜ ਦਾ ਕਰਜ਼ਾ ਹੈ ਅਤੇ ਹੁਣ ਮੁਫਤ ਬਿਜਲੀ ਦੇਣ ਦੇ ਐਲਾਨ ਨਾਲ ਹੋਰ ਵੀ ਜ਼ਿਆਦਾ ਬੋਝ ਪਵੇਗਾ। ਜਿਸ ਕਾਰਨ ਉਨ੍ਹਾਂ ਨੇ CM ਭਗਵੰਤ ਮਾਨ ਨੂੰ ਕਿਹਾ ਕਿ ਸੂਬੇ ਨੂੰ ਕਰਜ਼ੇ ਵੱਲ ਨਾ ਲਿਜਾਂਦੇ ਹੋਏ ਲੋਕਾਂ ਨੂੰ ਬਿਜਲੀ ਮੁਫਤ ਦੇਣ ਦੀ ਬਜਾਏ ਸਸਤੀ ਦਿਓ ਤੇ ਕੁੰਡੀ ਕਲਚਰ ਨੂੰ ਖਤਮ ਕਰੋ ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ
ਇਸ ਤੋਂ ਅੱਗੇ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ ਵਿੱਚ ਮੁਫ਼ਤ ਬਿਜਲੀ ਦਾ ਐਲਾਨ ਕੈਟੇਗਰੀ ਦੇ ਬਾਹਰ ਵਾਲੇ ਲੱਖਾਂ ਲੋਕਾਂ ਨਾਲ ਮਜ਼ਾਕ ਹੈ। ਜੇਕਰ ਉਨ੍ਹਾਂ ਦਾ ਬਿੱਲ 300 ਯੂਨਿਟ ਦੇ ਇੱਕ ਯੂਨਿਟ ਵੀ ਵੱਧ ਆਉਂਦਾ ਹੈ ਤਾਂ ਉਨ੍ਹਾਂ ਲਈ ਮੁਫਤ ਦੇ ਸਾਰੇ ਫਾਇਦੇ ਖਤਮ ਹੋ ਜਾਣਗੇ । ਜਿਸ ਕਾਰਨ ਲੋਕ 300 ਯੂਨਿਟਾਂ ਵਿੱਚ ਬਿੱਲ ਰੱਖਣ ਲਈ ਬਿਜਲੀ ਚੋਰੀ ਕਰਨਗੇ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਬਿਜਲੀ ਦੀ ਕੀਮਤ ਅਦਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਰਜ਼ੇ ਦੀ ਮਾਰ ਹੇਠ ਦੱਬਿਆ ਇੱਕ ਸੂਬਾ ਲੋਕਾਂ ਨੂੰ ਮੁਫਤ ਵਿੱਚ ਚੀਜ਼ਾਂ ਵੰਡੇਗਾ ਤਾਂ ਇਹ ਸਿੱਧੇ ਤੌਰ ‘ਤੇ ਲੋਕਾਂ ਨੂੰ ਦੀਵਾਲੀਏਪਣ ਵੱਲ ਲੈ ਜਾਵੇਗਾ, ਜੋ ਕਿ ਚੰਗੀ ਗੱਲ ਨਹੀਂ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”