ਪੰਜਾਬ ਸਰਕਾਰ ਨੇ ਅੱਜ ਸਿੱਖਿਆ ਦੇ ਖੇਤਰ ਵਿੱਚ ਇੱਕ ਹੋਰ ਵੱਡਾ ਕਦਮ ਚੁੱਕਦੇ ਹੋਏ, The English Edge ਪ੍ਰੋਗਰਾਮ ਤਹਿਤ English Helper ਨਾਂ ਦਾ ਇੱਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ। ਇਸ ਐਪ ਰਾਹੀਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਅਸਾਨੀ ਨਾਲ ਪੰਜਾਬੀ ਅਤੇ ਅੰਗਰੇਜ਼ੀ ਦੋਵੇਂ ਸਿੱਖ ਸਕਣਗੇ।
ਐਪ ਦੀ ਅਧਿਕਾਰਤ ਸ਼ੁਰੂਆਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਹੋਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਪ ਲਾਂਚ ਕੀਤੀ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਸਨ। ਉਨ੍ਹਾਂ ਨੇ ਐਪ ਨੂੰ ਹਰੀ ਝੰਡੀ ਦੇ ਕੇ ਸਿੱਖਿਆ ਸੁਧਾਰ ਲਈ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।

ਵਿਦਿਆਰਥੀ ਹੁਣ ਆਪਣੇ ਮੋਬਾਈਲ ਫੋਨਾਂ ‘ਤੇ ਅੰਗਰੇਜ਼ੀ ਸਿੱਖਣਗੇ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਇਸ ਐਪ ਰਾਹੀਂ, ਹਰ ਸਰਕਾਰੀ ਸਕੂਲ ਦਾ ਵਿਦਿਆਰਥੀ ਆਪਣੇ ਮੋਬਾਈਲ ਫੋਨਾਂ ਤੋਂ ਲੌਗਇਨ ਕਰਕੇ ਅੰਗਰੇਜ਼ੀ ਸਿੱਖ ਸਕਦਾ ਹੈ। ਵਿਦਿਆਰਥੀ ਆਪਣੀ ਭਾਸ਼ਾ ਵਿੱਚ ਕੋਈ ਵੀ ਸ਼ਬਦ ਜਾਂ ਵਾਕ ਟਾਈਪ ਕਰ ਸਕਦੇ ਹਨ ਅਤੇ ਇਸ ਦਾ ਤੁਰੰਤ ਅੰਗਰੇਜ਼ੀ ਅਨੁਵਾਦ ਦੇਖ ਸਕਦੇ ਹਨ। ਇਸ ਨਾਲ ਬੱਚਿਆਂ ਦੇ ਭਾਸ਼ਾਈ ਹੁਨਰ ਵਿਕਸਿਤ ਹੋਣਗੇ ਅਤੇ ਹੁਣ ਬੱਚਿਆਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਬੈਂਸ ਨੇ ਕਿਹਾ ਕਿ ਅਧਿਆਪਕਾਂ ਨੂੰ ਇਸ ਐਪ ‘ਤੇ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਸ ਨੂੰ ਸਹੀ ਤਰੀਕੇ ਤੋਂ ਵਰਤੋਂ ਕਰਨਾ ਸਿਖਾ ਸਕਣ। ਇਸ ਮੌਕੇ ‘ਤੇ ਕਈ ਟੀਚਰਾਂ ਨੇ ਵੀ ਦੱਸਿਆ ਕਿ ਉਨ੍ਹਾਂ ਨੇ ਐਪ ਟ੍ਰੇਨਿੰਗ ਪੂਰੀ ਕਰ ਲਈ ਹੈ ਅਤੇ ਹੁਣ ਬੱਚਿਆਂ ਨੂੰ ਇਸ ਦ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬਰਨਾਲਾ ਨੂੰ ਮਿਲਿਆ ਨਗਰ ਨਿਗਮ ਦਾ ਦਰਜਾ, MP ਮੀਤ ਹੇਅਰ ਨੇ ਵੰਡੇ ਲੱਡੂ, CM ਮਾਨ ਦਾ ਕੀਤਾ ਧੰਨਵਾਦ
ਉਨ੍ਹਾਂ ਵਿਦਿਆਰਥੀਆਂ ਨੂੰ ਇਸ ਐਪ ਨੂੰ ਡਾਊਨਲੋਡ ਕਰਨ ਅਤੇ ਰੋਜ਼ਾਨਾ ਅਭਿਆਸ ਕਰਨ ਦੀ ਅਪੀਲ ਕੀਤੀ। ‘The English Edge’ ਪ੍ਰੋਗਰਾਮ ਤਹਿਤ ਸ਼ੁਰੂ ਕੀਤੀ ਗਈ ‘English Helper’ ਐਪ ਰਾਹੀਂ, ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਬੱਚਿਆਂ ਨੂੰ ਨਾ ਸਿਰਫ਼ ਆਪਣੀ ਮਾਤ ਭਾਸ਼ਾ ਪੰਜਾਬੀ ਵਿੱਚ ਨਿਪੁੰਨ ਬਣਾਉਣਾ ਹੈ, ਸਗੋਂ ਅੰਗਰੇਜ਼ੀ ਵਿੱਚ ਵੀ ਨਿਪੁੰਨ ਬਣਨਾ ਹੈ ਅਤੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾ ਸਕਣ।
ਵੀਡੀਓ ਲਈ ਕਲਿੱਕ ਕਰੋ -:
























