ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ। ਇਹ ਹੁਕਮ 26 ਜਨਵਰੀ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ GNDU ਯੂਨੀਵਰਸਿਟੀ ਪਹੁੰਚੇ CM ਮਾਨ, ਕਿਹਾ- ਸ਼ਾਇਰ ਸੁਰਜੀਤ ਪਾਤਰ ਦੇ ਨਾਂ ‘ਤੇ ਬਣਾਵਾਂਗੇ ਸੈਂਟਰ
ਇਸ ਸਬੰਧੀ IG ਹੈਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਇੱਕ ਦਿਨ ਪਹਿਲਾਂ ਸ਼ਾਮ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ- ਸੂਬੇ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀਆਂ ਸੁਰੱਖਿਆ ਲਈ ਸੂਬੇ ਵਿੱਚ 24 ਘੰਟੇ ਮੁਸਤੈਦ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: