ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਵਿੱਚ ਅੱਜ ਸ਼ਾਮ 6 ਵਜੇ ਤੋਂ ਸ਼ਰਾਬ ਦੇ ਠੇਕੇ ਬੰਦ ਹੋ ਜਾਣਗੇ, ਜੋ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ ਖੁੱਲ੍ਹਣਗੇ। ਇਸ ਦੌਰਾਨ ਡਰਾਈ ਡੇਅ ਹੋਵੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04 ਜੂਨ ਨੂੰ ਵੀ ਸੂਬੇ ਵਿੱਚ ਡ੍ਰਾਈ ਡੇਅ ਐਲਾਨਿਆ ਗਿਆ ਹੈ। ਇਸ ਦੌਰਾਨ ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ‘ਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਚੋਣ ਕਮਿਸ਼ਨ ਦੀਆਂ ਸਮੁੱਚੀਆਂ ਟੀਮਾਂ ਸਰਗਰਮ ਰਹਿਣਗੀਆਂ।
ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਜਨਤਕ ਮੀਟਿੰਗਾਂ, ਕਿਸੇ ਵੀ ਤਰ੍ਹਾਂ ਦਾ ਪ੍ਰਦਰਸ਼ਨ, ਨਾਅਰੇਬਾਜ਼ੀ ਕਰਨ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਹੋਵੇਗੀ। ਇਸ ਦੌਰਾਨ ਤੁਸੀਂ ਲਾਊਡਸਪੀਕਰ ਦੀ ਵਰਤੋਂ ਨਹੀਂ ਕਰ ਸਕੋਗੇ। ਹਾਲਾਂਕਿ, ਉਮੀਦਵਾਰ ਘਰ-ਘਰ ਜਾ ਕੇ ਆਪਣੇ ਲਈ ਵੋਟਾਂ ਮੰਗ ਸਕਣਗੇ। 1 ਜੂਨ ਨੂੰ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਦਾਇਰੇ ਵਿੱਚ ਆਵਾਜਾਈ ਆਦਿ ‘ਤੇ ਪਾਬੰਦੀ ਰਹੇਗੀ। ਨਾਲ ਹੀ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ ਮੁਕਤ ਐਲਾਨ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਕੇਜਰੀਵਾਲ ਨੇ ਜ਼ਮਾਨਤ ਪਟੀਸ਼ਨ ਕੀਤੀ ਦਾਇਰ, ਰਾਊਜ਼ ਐਵੇਨਿਊ ਕੋਰਟ ‘ਚ ਦੁਪਹਿਰ 2 ਵਜੇ ਹੋਵੇਗੀ ਸੁਣਵਾਈ
ਇਸ ਵਾਰ ਸੂਬੇ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ 328 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਵਿੱਚੋਂ 169 ਆਜ਼ਾਦ ਉਮੀਦਵਾਰ ਹਨ, ਜਦਕਿ ਸੂਬੇ ਵਿੱਚ 2.14 ਕਰੋੜ ਵੋਟਰ ਹਨ। ਇਨ੍ਹਾਂ ਵਿੱਚੋਂ 1 ਕਰੋੜ 12 ਲੱਖ 67 ਹਜ਼ਾਰ 019 ਪੁਰਸ਼ ਹਨ ਜਦਕਿ 01 ਲੱਖ 53 ਹਜ਼ਾਰ 767 ਮਹਿਲਾ ਵੋਟਰ ਹਨ। 5.38 ਲੱਖ 18 ਤੋਂ 19 ਸਾਲ ਦੀ ਉਮਰ ਦੇ ਹਨ, ਜੋ ਪਹਿਲੀ ਵਾਰ ਵੋਟ ਪਾਉਣਗੇ। ਜਦੋਂ ਕਿ 1.89 ਲੱਖ ਵੋਟਰ 85 ਸਾਲ ਤੋਂ ਵੱਧ ਉਮਰ ਦੇ ਹਨ। ਵੋਟਿੰਗ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। 25 451 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਸਿਬਿਸ ਸੀ ਨੇ ਕਿਹਾ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਉਨ੍ਹਾਂ ਅੱਗੇ ਵੋਟਰਾਂ ਨੂੰ ਵੱਧ ਚੜ੍ਹ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਲੋਕਤੰਤਰ ਦੇ ਇਸ ਸੱਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਚੋਣ ਕਮਿਸ਼ਨ ਦੇ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: