ਸ਼ਰਾਬ ਦੇ ਸ਼ੌਕੀਨਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼ਰਾਬ ਦੀਆਂ ਦੁਕਾਨਾਂ ਅਗਲੇ ਦੋ ਦਿਨਾਂ ਲਈ ਬੰਦ ਰਹਿਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਲਈ ਆਮ ਚੋਣਾਂ 14 ਦਸੰਬਰ, 2025 ਨੂੰ ਕਰਵਾ ਰਿਹਾ ਹੈ, ਜਿਸ ਦੇ ਨਤੀਜੇ 17 ਦਸੰਬਰ, 2025 ਨੂੰ ਐਲਾਨੇ ਜਾਣਗੇ। ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਰਾਜ ਚੋਣ ਕਮਿਸ਼ਨ ਅਤੇ ਪੰਜਾਬ ਦੇ ਆਬਕਾਰੀ ਕਮਿਸ਼ਨਰ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ, ਸਾਰੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੇਂਡੂ ਖੇਤਰਾਂ ਵਿੱਚ ਇੱਕ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ। ਹੁਕਮ ਮੁਤਾਬਕ 14 ਦਸੰਬਰ, 2025 ਨੂੰ ਡਰਾਈ ਡੇ ਹੋਵੇਗਾ। ਇਸ ਹੁਕਮ ਤਹਿਤ ਸ਼ਰਾਬ ਦੀਆਂ ਦੁਕਾਨਾਂ 13 ਦਸੰਬਰ ਨੂੰ ਅੱਧੀ ਰਾਤ 12:00 ਵਜੇ ਤੋਂ 15 ਦਸੰਬਰ (ਸੋਮਵਾਰ) ਸਵੇਰੇ 10:00 ਵਜੇ ਤੱਕ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ : ਪਹਿਲੀ ਵਾਰ ਪਾਕਿਸਤਾਨ ‘ਚ ਸ਼ੁਰੂ ਹੋਈ ਸੰਸਕ੍ਰਿਤ ਦੀ ਪੜ੍ਹਾਈ, ਭਾਗਵਤ ਗੀਤਾ ਤੇ ਮਹਾਭਾਰਤ ‘ਤੇ ਵੀ ਹੋਵੇਗਾ ਕੋਰਸ
ਇਸ ਸਮੇਂ ਦੌਰਾਨ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਦਿਹਾਤੀ ਖੇਤਰਾਂ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ, ਸ਼ਰਾਬ ਦੀ ਵਿਕਰੀ ਅਤੇ ਸ਼ਰਾਬ ਦੇ ਭੰਡਾਰਨ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਜਨਤਾ ਨੂੰ ਨਿਯਮਾਂ ਦੀ ਪਾਲਣਾ ਕਰਨ ਅਤੇ ਚੋਣ ਪ੍ਰਕਿਰਿਆ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























