ਪੰਜਾਬ ਦੇ CM ਮਾਨ ਖਿਲਾਫ਼ ਲੋਕ ਸਭਾ ਸਕੱਤਰੇਤ ਵੱਲੋਂ ਸਰਕਾਰੀ ਬੰਗਲੇ ‘ਤੇ ਅਣਅਧਿਕਾਰਤ ਕਬਜ਼ੇ ਦੇ ਮਾਮਲੇ ‘ਚ ਬੇਦਖਲੀ ਦੀ ਕਾਰਵਾਈ ਕੀਤੀ ਜਾਵੇਗੀ । ਸੰਸਦ ਮੈਂਬਰ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਦਿੱਲੀ ਵਿੱਚ ਬੰਗਲਾ ਦਿੱਤਾ ਗਿਆ ਸੀ, ਪਰ ਹੁਣ ਸੰਸਦ ਮੈਂਬਰ ਵਜੋਂ ਅਸਤੀਫ਼ਾ ਦੇਣ ਮਗਰੋਂ ਕੇਂਦਰ ਸਰਕਾਰ ਵੱਲੋਂ ਹੁਣ ਵਾਪਸ ਲੈ ਲਿਆ ਜਾਵੇਗਾ । ਭਗਵੰਤ ਮਾਨ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸਨ । ਪੰਜਾਬ ਦੇ ਮੁੱਖ ਮੰਤਰੀ ਬਣਨ ਲਈ ਉਨ੍ਹਾਂ ਨੇ ਮਾਰਚ ਵਿੱਚ ਅਸਤੀਫਾ ਦੇ ਦਿੱਤਾ ਸੀ, ਪਰ ਉਨ੍ਹਾਂ ਨੇ ਸੰਸਦ ਮੈਂਬਰ ਨੂੰ ਮਿਲਣ ਵਾਲਾ ਬੰਗਲਾ ਖਾਲੀ ਨਹੀਂ ਕੀਤਾ ਸੀ।
ਲੋਕ ਸਭਾ ਸਕੱਤਰੇਤ ਮੁਤਾਬਕ 14 ਅਪ੍ਰੈਲ ਤੋਂ ਪਹਿਲਾਂ ਉਨ੍ਹਾਂ ਨੂੰ ਬੰਗਲਾ ਖਾਲੀ ਕਰ ਦੇਣਾ ਚਾਹੀਦਾ ਸੀ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਇਸ ਲਈ ਇਸ ਨੂੰ ਅਣਅਧਿਕਾਰਤ ਕਬਜ਼ਾ ਮੰਨਿਆ ਜਾਵੇਗਾ। ਸਕੱਤਰੇਤ ਨੇ ਅਸਟੇਟ ਅਫਸਰ ਨੂੰ ਇੱਕ ਅਰਜ਼ੀ ਭੇਜੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਾਬਕਾ ਸੰਸਦ ਮੈਂਬਰ ਭਗਵੰਤ ਮਾਨ ਨੇ ਬੰਗਲਾ ਖਾਲੀ ਨਹੀਂ ਕੀਤਾ ਹੈ । ਇੱਕ ਹੁਕਮ ਜਾਰੀ ਕਰਕੇ ਉਨ੍ਹਾਂ ਵਿਰੁੱਧ ਬੇਦਖ਼ਲੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਇਹ ਸਰਕਾਰੀ ਬੰਗਲਾ ਆਰਐਲਪੀ ਪ੍ਰਧਾਨ ਅਤੇ ਰਾਜਸਥਾਨ ਤੋਂ ਸੰਸਦ ਮੈਂਬਰ ਹਨੂੰਮਾਨ ਬੈਨੀਵਾਲ ਨੂੰ ਦਿੱਤਾ ਜਾਵੇਗਾ।
ਦਿੱਲੀ ਵਿੱਚ ਕੰਮ ਕਰਨ ਵਾਲੇ ਕੇਂਦਰ ਸਰਕਾਰ ਦੇ ਕਰਮਚਾਰੀਆਂ, ਸੰਸਦ ਮੈਂਬਰਾਂ, ਜੱਜਾਂ ਨੂੰ ਦਿੱਲੀ ਵਿੱਚ ਸਰਕਾਰੀ ਬੰਗਲੇ ਦਿੱਤੇ ਜਾਂਦੇ ਹਨ । ਜਦੋਂ ਉਨ੍ਹਾਂ ਦਾ ਕਾਰਜਕਾਲ ਪੂਰਾ ਹੋ ਜਾਂਦਾ ਹੈ ਤਾਂ ਉਨ੍ਹਾਂ ਨੂੰ ਬੰਗਲਾ ਖਾਲੀ ਕਰਨਾ ਪੈਂਦਾ ਹੈ । ਪੀਆਰਐਸ ਕਾਨੂੰਨ ਦੇ ਅਨੁਸਾਰ ਜੇਕਰ ਕੋਈ ਵਿਅਕਤੀ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਬੰਗਲਾ ਖਾਲੀ ਨਹੀਂ ਕਰਦਾ ਤਾਂ ਉਸ ਨੂੰ ਨੋਟਿਸ ਭੇਜਿਆ ਜਾਂਦਾ ਹੈ । ਇਹ ਨੋਟਿਸ ਕੇਂਦਰ ਸਰਕਾਰ ਦਾ ਸੰਪਤੀ ਅਧਿਕਾਰੀ ਭੇਜਦਾ ਹੈ। 3 ਦਿਨਾਂ ਦੇ ਅੰਦਰ ਸਬੰਧਤ ਵਿਅਕਤੀ ਨੂੰ ਜਵਾਬ ਦੇਣਾ ਹੋਵੇਗਾ।
ਦੱਸ ਦੇਈਏ ਕਿ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ਉਪ ਚੋਣਾਂ ਲਈ 23 ਜੂਨ ਨੂੰ ਵੋਟਾਂ ਪੈਣਗੀਆਂ । 30 ਮਈ ਤੋਂ 6 ਜੂਨ ਤੱਕ ਨਾਮਜ਼ਦਗੀਆਂ ਦਾਖਲ ਹੋਣਗੀਆਂ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 7 ਜੂਨ ਨੂੰ ਹੋਵੇਗੀ। 9 ਜੂਨ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ । ਇਸ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਇਹ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: