ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਖੇ ਦੇਰ ਰਾਤ LPG ਗੈਸ ਨਾਲ ਭਰੇ ਇੱਕ ਟੈਂਕਰ ਦੇ ਫਟਣ ਕਾਰਨ ਵਾਪਰੇ ਹਾਦਸੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਇਸ ਹਾਦਸੇ ਵਿਚ ਜਾਨਾਂ ਗੁਆਉਣ ਵਾਲਿਆਂ ਲਈ ਮੁੱਖ ਮੰਤਰੀ ਨੇ ਆਰਥਿਕ ਸਹਾਇਤਾ ਤੇ ਮੁਫਤ ਇਲਾਜ ਦਾ ਐਲਾਨ ਕੀਤਾ ਹੈ।
ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ ਵਿੱਚ ਕੁੱਝ ਲੋਕਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪ੍ਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

ਦੱਸ ਦੇਈਏ ਕਿ ਹੁਸ਼ਿਆਰਪੁਰ ਵਿੱਚ ਐਲਪੀਜੀ ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋਇਆ। ਟੈਂਕਰ ਇੱਕ ਮਿੰਨੀ ਟਰੱਕ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ। ਗੈਸ ਲੀਕ ਹੋਣ ਤੋਂ ਬਾਅਦ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਆਲੇ-ਦੁਆਲੇ ਦਾ ਇਲਾਕਾ ਆਪਣੀ ਲਪੇਟ ਵਿੱਚ ਆ ਗਿਆ। ਆਪਣੇ ਘਰਾਂ ਵਿੱਚ ਸੁੱਤੇ ਪਏ ਲੋਕ ਸੜ ਗਏ। ਕੋਈ ਸਮਝ ਨਹੀਂ ਸਕਿਆ ਕਿ ਕੀ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬੀ ਕਾਮੇਡੀ ਕਿੰਗ ਜਸਵਿੰਦਰ ਭੱਲਾ ਦੀ ਅੰਤਿਮ ਵਿਦਾਈ ਅੱਜ, ਪ੍ਰੋਫੈਸਰ ਤੋਂ ਅਦਾਕਾਰ ਤੱਕ ਦਾ ਸਫਰ
ਲੋਕ ਆਪਣੇ ਆਪ ਨੂੰ ਬਚਾਉਣ ਲਈ ਆਪਣੇ ਘਰਾਂ ਤੋਂ ਭੱਜ ਗਏ। ਫਾਇਰ ਬ੍ਰਿਗੇਡ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਲੋਕਾਂ ਨੂੰ ਤੁਰੰਤ ਘਰਾਂ ਤੋਂ ਬਾਹਰ ਕੱਢ ਕੇ ਹਸਪਤਾਲ ਭੇਜ ਦਿੱਤਾ ਗਿਆ। ਮਰੀਜ਼ਾਂ ਦੀ ਵੱਡੀ ਗਿਣਤੀ ਕਾਰਨ ਹਸਪਤਾਲ ਵਿੱਚ ਬਿਸਤਰਿਆਂ ਦੀ ਘਾਟ ਪੈ ਗਈ। ਇੱਕ ਬਿਸਤਰੇ ‘ਤੇ ਦੋ ਮਰੀਜ਼ਾਂ ਨੂੰ ਰੱਖ ਕੇ ਇਲਾਜ ਸ਼ੁਰੂ ਕੀਤਾ ਗਿਆ। ਚਸ਼ਮਦੀਦਾਂ ਮੁਤਾਬਕ ਅੱਗ ਦੀਆਂ ਲਪਟਾਂ 4 ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਕਈ ਘਰ ਉੱਡ ਗਏ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























