ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਵੀ ਥਾਣਾ ਸਦਰ ਖੰਨਾ ਆਉਂਦਾ ਜਾਂਦਾ ਰਹਿੰਦਾ ਸੀ। ਇਸ ਮਾਮਲੇ ਦੀ ਜਾਂਚ ਵਿੱਚ ਜੁਟੀ NIA ਦੀ ਟੀਮ ਵੱਲੋਂ ਥਾਣਾ ਸਦਰ ਦੇ CCTV ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀਹੈ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਗਗਨਦੀਪ ਨੁੰ ਮਿਲਣ ਵਾਲੇ ਸਾਰੇ ਪੁਲਿਸ ਮੁਲਾਜ਼ਮਾਂ ਤੋਂ ਪੁੱਛ ਗਿੱਛ ਕੀਤੀ ਜਾ ਸਕਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਉਸ ਮਾਮਲੇ ਦੀ ਜਾਂਚ ਦੌਰਾਨ CIA ਸਟਾਫ ਵੱਲੋਂ CCTV ਦੀ ਫੁਟੇਜ ਦੀ ਚੈੱਕਿੰਗ ਦੌਰਾਨ ਕਈ ਅਹਿਮ ਸੁਰਾਗ ਹੱਥ ਲੱਗੇ ਹਨ । ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਵਿੱਚ ਬੰਬ ਬ੍ਲਾਸ੍ਟ ਕਰਨ ਵਾਲੀ ਘਟਨਾ ਨੂੰ ਅੰਜ਼ਾਮ ਦੇਣ ਲਈ ਗਗਨਦੀਪ ਚਿੱਟੇ ਰੰਗ ਦੀ ਐਕਟਿਵਾ ‘ਤੇ ਸਵਾਰ ਹੋ ਕੇ ਘਰੋਂ ਨਿਕਲਿਆ ਸੀ। ਜਿਸ ਦੀ ਜਾਂਚ ਟੀਮਾਂ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Breaking : ‘ਓਮੀਕ੍ਰੋਨ’ ਦੇ ਪ੍ਰਕੋਪ ਵਿਚਾਲੇ ਦੇਸ਼ ‘ਚ ਬੱਚਿਆਂ ਦੀ ਵੈਕਸੀਨ ਨੂੰ ਮਿਲੀ ਮਨਜ਼ੂਰੀ
ਉੱਥੇ ਹੀ ਦੂਜੇ ਪਾਸੇ ਬੰਬ ਧਮਾਕਾ ਮਾਮਲੇ ਵਿੱਚ CIA ਸਟਾਫ਼ ਦੇ ਵੱਲੋਂ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਇਕ ਡਰੱਗ ਤਸਕਰ ਦੇ ਰਿਸ਼ਤੇਦਾਰੀ ਵਿੱਚ ਭਰਾ ਲੱਗਦਾ ਹੈ। ਪੁਲਿਸ ਵੱਲੋਂ ਇਸ ਵਿਅਕਤੀ ਕੋਲੋਂ ਬੰਬ ਧਮਾਕਾ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: