ਇਸ ਵੇਲੇ ਲੁਧਿਆਣਾ ਬੰਬ ਧਮਾਕੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਆਪਣੀ ਮਹਿਲਾ ਦੋਸਤ ਨਾਲ ਖੰਨਾ ਦੇ ਇੱਕ ਹੋਟਲ ਵਿੱਚ ਰੁਕਿਆ ਸੀ। ਇਸ ਦੌਰਾਨ ਇਨ੍ਹਾਂ ਕੋਲ ਇੱਕ ਬੈਗ ਵੀ ਸੀ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਇਸ ਹੋਟਲ ਵਿੱਚ ਕਮਰਾ ਲਿਆ ਸੀ, ਪਰ ਉਹ ਸਿਰਫ 3 ਤੋਂ 4 ਘੰਟੇ ਹੀ ਕਮਰੇ ਵਿੱਚ ਰੁਕੇ ਸਨ।

ਦੱਸ ਦੇਈਏ ਕਿ ਜਾਂਚ ਟੀਮਾਂ ਵੱਲੋਂ ਇਸ ਹੋਟਲ ਤੋਂ CCTV ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਾਂਚ ਟੀਮਾਂ ਨੂੰ ਸ਼ੱਕ ਹੈ ਕਿ ਕਿਤੇ ਵਿਸਫੋਟਕ ਸਮੱਗਰੀ ਨਾਲ ਧਮਾਕਾ ਕਰਨ ਦਾ ਸਮਾਨ ਬੈਗ ਵਿੱਚ ਨਾ ਹੋਵੇ ਅਤੇ ਹੋਟਲ ਦੇ ਕਮਰੇ ਵਿੱਚ ਹੀ ਬੰਬ ਨੂੰ ਅਸੈਂਬਲ ਨਾ ਕੀਤਾ ਗਿਆ ਹੋਵੇ । ਫਿਲਹਾਲ ਜਾਂਚ ਟੀਮਾਂ ਵੱਲੋਂ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਦਿੱਲੀ ‘ਚ ਲੱਗਾ ਨਾਈਟ ਕਰਫਿਊ, ਲੋਕਾਂ ਨੂੰ ਮੁੜ ਪਾਬੰਦੀਆਂ ਦਾ ਕਰਨਾ ਪਵੇਗਾ ਸਾਹਮਣਾ
ਗੌਰਤਲਬ ਹੈ ਕਿ ਬੀਤੇ ਦਿਨ ਯਾਨੀ ਕਿ ਐਤਵਾਰ ਨੂੰ CIA ਸਟਾਫ਼ ਦੇ ਵੱਲੋਂ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ । ਦੱਸਿਆ ਜਾ ਰਿਹਾ ਸੀ ਕਿ ਇਹ ਵਿਅਕਤੀ ਇੱਕ ਡਰੱਗ ਤਸਕਰ ਦੇ ਰਿਸ਼ਤੇਦਾਰੀ ਵਿੱਚ ਭਰਾ ਲੱਗਦਾ ਹੈ। ਪੁਲਿਸ ਵੱਲੋਂ ਇਸ ਵਿਅਕਤੀ ਕੋਲੋਂ ਬੰਬ ਧਮਾਕਾ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਇਸ ਮਾਮਲੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
