ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਵਿੱਚ ਕਰਜ਼ੇ ਤੋਂ ਦੁਖੀ ਇੱਕ ਕਿਸਾਨ ਨੇ ਖ਼ੁਦ.ਕੁਸ਼ੀ ਕਰ ਲਈ । ਆਏ ਦਿਨ ਪੈਸੇ ਲੈਣ ਵਾਲੇ ਉਸ ਕੋਲ ਆਉਂਦੇ ਰਹਿੰਦੇ ਸਨ। ਇਸ ਤੋਂ ਦੁਖੀ ਹੋ ਕੇ ਉਸ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਇਸ ਹਾਦਸੇ ਤੋਂ ਤੁਰੰਤ ਬਾਅਦ ਟਰੇਨ ਦੇ ਲੋਕੋ ਪਾਇਲਟ ਨੇ ਖੰਨਾ ਸਟੇਸ਼ਨ ਮਾਸਟਰ ਨੂੰ ਇਸਦੀ ਸੂਚਨਾ ਦਿੱਤੀ। ਜੀਆਰਪੀ ਖੰਨਾ ਮੌਕੇ ’ਤੇ ਪਹੁੰਚੀ । ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ । ਮ੍ਰਿਤਕ ਦੀ ਪਛਾਣ ਸਤਜੀਤ ਸਿੰਘ (36) ਵਜੋਂ ਹੋਈ ਹੈ।
ਇਸ ਸਬੰਧੀ ਖੰਨਾ ਜੀਆਰਪੀ ਇੰਚਾਰਜ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਦੁਪਹਿਰ ਵੇਲੇ ਵੈਸ਼ਨੋ ਦੇਵੀ ਤੋਂ ਕਾਮਾਖੀਆ ਵਿਚਕਾਰ ਚੱਲਣ ਵਾਲੀ ਟ੍ਰੇਨ ਦੇ ਅੱਗੇ ਛਾਲ ਮਾਰ ਦਿੱਤੀ । ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ । ਮ੍ਰਿਤਕ ਆਪਣੇ ਪਿੱਛੇ ਮਾਂ, ਪਤਨੀ ਅਤੇ 9 ਸਾਲ ਦਾ ਬੇਟਾ ਛੱਡ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਿਤਾ ਦੀ ਮੌ.ਤ ਤੋਂ ਬਾਅਦ ਸਤਜੀਤ ਸਿੰਘ ਨੇ ਤਿੰਨੋਂ ਭੈਣਾਂ ਦਾ ਵਿਆਹ ਬਹੁਤ ਧੂਮ-ਧਾਮ ਨਾਲ ਕੀਤਾ ਸੀ ।
ਇਹ ਵੀ ਪੜ੍ਹੋ: ਵਜ਼ੀਫਾ ਘੁਟਾਲੇ ‘ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, 6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ
ਰਿਸ਼ਤੇਦਾਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਦੇ ਸਿਰ 12 ਲੱਖ ਰੁਪਏ ਦਾ ਕਰਜ਼ਾ ਸੀ । ਉਸ ਨੇ ਆਪਣੀਆਂ ਭੈਣਾਂ ਦੇ ਵਿਆਹ ਲਈ 7 ਏਕੜ ਵਿੱਚੋਂ 2 ਏਕੜ ਜ਼ਮੀਨ ਵੇਚ ਦਿੱਤੀ । ਫਿਲਹਾਲ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਮਗਰੋਂ ਮ੍ਰਿਤਕ ਦੇਹ ਪਰਿਵਾਰਿਕ ਮੈਂਬਰਾਂ ਨੂੰ ਸੌਂਪੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: