ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਕਰਾਰੀ ਹਾਰ ਤੋਂ ਬਾਅਦ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਹਰ ਲੋਕ ਸਭਾ ਹਲਕੇ ਦੇ ਵਿਧਾਇਕਾਂ ਨੂੰ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀਆਂ ਹਦਾਇਤਾਂ ਦੇ ਰਹੇ ਹਨ, ਉੱਥੇ ਹੀ ਸੱਤਾ ਤੋਂ ਪ੍ਰੇਸ਼ਾਨ ਲੋਕਾਂ ਦੀਆਂ ਸਮੱਸਿਆਵਾਂ ਲੁਧਿਆਣਾ ਵਿੱਚ ਕੱਟਾਂ ਦਾ ਹੱਲ ਕੱਢਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਮੈਦਾਨ ਵਿੱਚ ਆ ਗਏ ਹਨ।
ਹਲਕਾ ਪੂਰਬੀ ਤੋਂ ‘ਆਪ’ ਵਿਧਾਇਕ ਦਲਜੀਤ ਸਿੰਘ ਭੋਲਾ ਨੇ ਲੁਧਿਆਣਾ ਦੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਬਿਜਲੀ ਬੋਰਡ ਦੇ ਡਾਇਰੈਕਟਰ ਡੀ.ਪੀ.ਐਸ ਗਰੇਵਾਲ ਤੋਂ ਇਲਾਵਾ ਚੀਫ਼ ਇੰਦਰਪਾਲ ਸਿੰਘ, ਐਸ.ਸੀ ਸੁਰਜੀਤ ਸਿੰਘ, ਐਸ ਈ ਐਕਸੀਅਨ, ਜੇ.ਈ ਵੀ ਹਾਜ਼ਰ ਸਨ।
ਮੀਟਿੰਗ ਵਿੱਚ ‘ਆਪ’ ਵਿਧਾਇਕ ਦਲਜੀਤ ਭੋਲਾ ਨੇ ਕਿਹਾ ਕਿ ਬਿਜਲੀ ਸਪਲਾਈ ਨੂੰ ਲੈ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਭਾਵੇਂ ਟਰਾਂਸਫਾਰਮਰ ਬਦਲ ਦਿਓ ਜਾਂ ਤਾਰਾਂ ਬਦਲ ਦਿਓ, ਕੁਝ ਵੀ ਕਰ ਲਓ ਪਰ ਲੋਕਾਂ ਨੂੰ ਬਿਜਲੀ ਸਬੰਧੀ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਬਿਜਲੀ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਬਿਜਲੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜਿੱਥੇ ਕਿਤੇ ਵੀ ਬਿਜਲੀ ਦੀ ਸਮੱਸਿਆ ਆਉਂਦੀ ਹੈ, ਉਸ ਦਾ ਤੁਰੰਤ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੀਰਤਪੁਰ ਸਾਹਿਬ: ਨਹਿਰ ‘ਚ ਨਹਾਉਣ ਗਏ 2 ਨੌਜਵਾਨ ਰੁੜ੍ਹੇ, ਇੱਕ ਦਾ ਹੋਇਆ ਬਚਾਅ, ਦੂਜੇ ਦੀ ਭਾਲ ਜਾਰੀ
ਦੱਸ ਦੇਈਏ ਕਿ ਲੁਧਿਆਣਾ ‘ਚ ਪਿਛਲੇ ਕੁਝ ਦਿਨਾਂ ਤੋਂ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਬਿਜਲੀ ਦੇ ਕੱਟਾਂ ਕਾਰਨ ਖਾਸ ਕਰਕੇ ਉਦਯੋਗਪਤੀ ਵੀ ਦੁਖੀ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਪਹੁੰਚੇ ਸੀਐਮ ਭਗਵੰਤ ਮਾਨ ਅੱਗੇ ਵੀ ਸਨਅਤਕਾਰਾਂ ਨੇ ਬਿਜਲੀ ਸਪਲਾਈ ਦੀ ਸਮੱਸਿਆ ਉਠਾਈ ਸੀ। ਇੱਕ ਪਾਸੇ ਜਿੱਥੇ ਗਰਮੀ ਦਾ ਕਹਿਰ ਫਿਰ ਤੋਂ ਆਪਣਾ ਅਸਰ ਦਿਖਾਉਣਾ ਸ਼ੁਰੂ ਹੋ ਗਿਆ ਹੈ, ਉੱਥੇ ਹੀ ਦੂਜੇ ਪਾਸੇ ਬਿਜਲੀ ਦੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ।
ਵੀਡੀਓ ਲਈ ਕਲਿੱਕ ਕਰੋ -: