ਲੁਧਿਆਣਾ ਪੁਲਿਸ ਭੈੜੇ ਗੁੰਡੇ ਅਨਸਰਾਂ ਅਤੇ ਹੁਲੜਬਾਜ਼ੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਵਿਅਕਤੀ ‘ਤੇ ਹਮਲਾ ਕਰਨ ਅਤੇ ਉਸਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ ‘ਤੇ ਗੋਲੀਆਂ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਸਾਹਿਲ ਕਾਂਡਾ ’ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਤਾਂ ਮੁਲਜ਼ਮਾਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ 19 ਜੂਨ ਨੂੰ ਰਾਹੁਲ ਨੇਗੀ, ਸ਼ੇਖ ਰਜਿਤ, ਵਿਸ਼ਾਲ ਅਤੇ ਨਵਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਅਤੇ ਹੁਣ ਪੁੱਛਗਿੱਛ ਦੌਰਾਨ ਪੁਲਿਸ ਨੇ ਇਨ੍ਹਾਂ ਦੇ ਹੋਰ ਸਾਥੀਆਂ ਰਜਿੰਦਰ ਸਿੰਘ ਉਰਫ ਦੇਗਾ ਵਾਸੀ ਲੁਧਿਆਣਾ ਅਤੇ ਸਤਿੰਦਰ ਸਿੰਘ ਉਰਫ ਹੈਪੀ ਵਾਸੀ ਹੈਬੋਵਾਲ ਨੂੰ ਹਥਿਆਰਾਂ ਅਤੇ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ BSF ਨੇ ਫੜਿਆ ਪਾਕਿ ਨਾਗਰਿਕ, ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਹੋਇਆ ਸੀ ਦਾਖ਼ਲ
ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਹੈਬੋਵਾਲ ਥਾਣਾ ਪੁਲਿਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰ ਰਹੀ ਹੈ। ਐਸਐਚਓ ਅੰਮ੍ਰਿਤਪਾਲ ਸਿੰਘ ਹੁਣ ਤੱਕ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਕੋਲੋਂ 4 ਪਿਸਤੌਲ, 28 ਜਿੰਦਾ ਕਾਰਤੂਸ ਅਤੇ ਇੱਕ ਕਿਆ ਕਾਰ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸਤਿੰਦਰ ਸਿੰਘ ਉਰਫ਼ ਹੈਪੀ ਖ਼ਿਲਾਫ਼ ਪਹਿਲਾਂ ਹੀ 8 ਅਪਰਾਧਿਕ ਮਾਮਲੇ ਦਰਜ ਹਨ, ਜਦੋਂ ਕਿ ਰਜਿੰਦਰ ਸਿੰਘ ਉਰਫ਼ ਦੇਗਾ ਖ਼ਿਲਾਫ਼ ਦੋ ਕੇਸ ਦਰਜ ਹਨ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: