ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ ਗਈ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕਾਰਵਾਈ ਕਰਦੇ ਹੋਏ 9 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਇੱਕ ਤਸਕਰ ਫ਼ਰਾਰ ਹੋ ਗਿਆ। ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ ਹੈਰੋਇਨ, ਗਾਂਜਾ, ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਇਨ੍ਹਾਂ ਖਿਲਾਫ 6 ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲੋਹਾਰਾ ਦੇ ਸਤਿਗੁਰੂ ਨਗਰ ਟੀ-ਪੁਆਇੰਟ ‘ਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 65 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏਐਸਆਈ ਰਾਜਕੁਮਾਰ ਨੇ ਦੱਸਿਆ ਕਿ ਉਸ ਦੀ ਪਛਾਣ ਮਹਿੰਦਰ ਨਗਰ ਦੀ ਗਲੀ ਨੰਬਰ 2 ਦੇ ਰਹਿਣ ਵਾਲੇ ਸੂਰਜ ਡੋਮਾ ਉਰਫ਼ ਕਾਕੂ ਵਜੋਂ ਹੋਈ ਹੈ। ਤਾਜਪੁਰ ਚੌਕੀ ਨੇੜੇ ਨਾਕਾਬੰਦੀ ਦੌਰਾਨ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ 2 ਵਿਅਕਤੀਆਂ ਨੂੰ 9 ਗ੍ਰਾਮ ਹੈਰੋਇਨ ਅਤੇ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਏਐਸਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਵਾਸੀ ਜਗਦੀਸ਼ ਪੁਰਾ ਅਤੇ ਕਿਸ਼ਨ ਵਾਸੀ ਈਡਬਲਿਊਐਸ ਕਲੋਨੀ ਵਜੋਂ ਹੋਈ ਹੈ। ਥਾਣਾ ਮਹਿਰਾਬਾਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 22 ਗ੍ਰਾਮ ਹੈਰੋਇਨ ਅਤੇ 2150 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ ਢੋਲੇਵਾਲ-ਚੀਮਾ ਚੌਕ ਰੋਡ ਤੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 2 ਕਿਲੋ ਗਾਂਜੇ ਸਮੇਤ ਕਾਬੂ ਕੀਤਾ ਹੈ। ਏਐਸਆਈ ਬਲੌਰ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਅਨਿਲ ਵਜੋਂ ਹੋਈ ਹੈ, ਜੋ ਢੋਲੇਵਾਲ ਪੁਲ ਦੇ ਹੇਠਾਂ ਝੁੱਗੀਆਂ ਵਿੱਚ ਰਹਿੰਦਾ ਸੀ। ਥਾਣਾ ਸੀਆਈਏ-2 ਦੀ ਟੀਮ ਨੇ ਤਾਜਪੁਰ ਰੋਡ ਤੇ ਨਾਕਾਬੰਦੀ ਦੌਰਾਨ ਕੈਂਟਰ ਵਿੱਚ 140 ਪੇਟੀਆਂ ਸ਼ਰਾਬ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਭਾਮੀਆਂ ਕਲਾਂ ਦੇ ਅਸ਼ੋਕ ਨਗਰ ਦੀ ਗਲੀ ਨੰਬਰ 3 ਦੇ ਰਹਿਣ ਵਾਲੇ ਸੂਰਜ ਸਾਹਨੀ ਦੀ ਭਾਲ ਕਰ ਰਹੀ ਹੈ। ਉਸ ਖਿਲਾਫ ਥਾਣਾ ਟਿੱਬਾ ਵਿਖੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਸਿਵਲ ਹਸਪਤਾਲ ਟੀ-ਪੁਆਇੰਟ ਨੇੜੇ ਨਾਕਾਬੰਦੀ ਦੌਰਾਨ ਸਕੂਟਰ ਸਵਾਰ ਨੂੰ 2 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ ਹੈ। ਏਐਸਆਈ ਆਤਮਾ ਰਾਮ ਨੇ ਦੱਸਿਆ ਕਿ ਉਸ ਦੀ ਪਛਾਣ ਅਮਨ ਵਜੋਂ ਹੋਈ ਹੈ, ਜੋ ਕਿ ਪੁਰਾਣੀ ਸਬਜ਼ੀ ਮੰਡੀ ਪੁਲ ਦੇ ਹੇਠਾਂ ਰਹਿੰਦਾ ਸੀ।