ਪੰਜਾਬ ਵਿੱਚ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਤਸਕਰਾਂ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਦਾ ਉਤਪਾਦਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਸਵੇਰੇ ਥਾਣਾ ਲਾਡੋਵਾਲ ਦੀ ਪੁਲਿਸ ਨੇ ਸਤਲੁਜ ਦਰਿਆ ਦੇ ਕਿਨਾਰੇ ਛਾਪਾ ਮਾਰਿਆ। ਪੁਲਿਸ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਸ਼ਰਾਬ ਤਸਕਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਟੀਮ ਨੇ ਮੌਕੇ ਤੋਂ ਕਰੀਬ 28 ਹਜ਼ਾਰ ਲੀਟਰ ਲਾਹਣ ਬਰਾਮਦ ਕੀਤਾ ਹੈ।

Ludhiana Police recovered
ਜਾਣਕਾਰੀ ਦਿੰਦਿਆਂ ADCP ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮ ਸ਼ਨੀ ਮੰਦਿਰ ਨੇੜੇ ਗਸ਼ਤ ਕਰ ਰਹੀ ਸੀ। ਗੁਪਤ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਨਾਜਾਇਜ਼ ਸ਼ਰਾਬ ਦਾ ਉਤਪਾਦਨ ਕੀਤਾ ਜਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਟੀਮ ਮੌਕੇ ਪਹੁੰਚੀ। ਛਾਪੇਮਾਰੀ ਦੌਰਾਨ ਪੁਲਿਸ ਨੇ 28 ਹਜ਼ਾਰ ਲੀਟਰ ਸ਼ਰਾਬ, 12 ਤਰਪਾਲਾਂ, 2 ਲੋਹੇ ਦੇ ਡਰੰਮ, 2 ਪੇਟੀਆਂ ਅਤੇ 2 ਕਾਲੇ ਰੰਗ ਦੀਆਂ ਪਾਈਪਾਂ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ : ਕੈਨਡਾ ‘ਚ ਭਾਰਤੀ ਮੂਲ ਦਾ ਵਿਅਕਤੀ ਰਾਤੋ-ਰਾਤ ਬਣਿਆ ਕਰੋੜਪਤੀ, ਲੱਗੀ 1 ਮਿਲੀਅਨ ਡਾਲਰ ਦੀ ਲਾਟਰੀ
ਬਰਾਮਦ ਕੀਤੇ ਗਏ ਲਾਹਣ ਨੂੰ ਫੋਟੋਗ੍ਰਾਫੀ ਤੇ ਵੀਡੀਉਗ੍ਰਾਫੀ ਕਰਕੇ ਮੌਕਾ ਤੇ ਹੀ ਨਸਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟੀਮ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਮੁਲਜ਼ਮ ਫ਼ਰਾਰ ਹੋ ਗਏ ਸੀ। ਮੁਲਜ਼ਮਾਂ ਨੂੰ ਫੜਨ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਆਬਕਾਰੀ ਵਿਭਾਗ ਦੇ ਇੰਸਪੈਕਟਰ ਹਰਦੀਪ ਸਿੰਘ ਵੀ ਪੁਲਿਸ ਟੀਮ ਸਮੇਤ ਮੌਕੇ ’ਤੇ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -:
