ਹਰਿਆਣਾ ਤੋਂ ਸ਼ਰਾਬ ਦੀ ਤਸਕਰੀ ਕਰਕੇ ਲੁਧਿਆਣਾ ਵਿੱਚ ਵੇਚਣ ਵਾਲੇ ਮੁਲਜ਼ਮ ਨੂੰ ਜਦੋਂ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰਨਾ ਚਾਹਿਆ ਤਾਂ ਉਹ ਸ਼ਰਾਬ ਨਾਲ ਭਰੀ ਗੱਡੀ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਜਦੋਂ ਮੁਲਜ਼ਮ ਦੀ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 70 ਪੇਟੀਆਂ ਸ਼ਰਾਬ ਬਰਾਮਦ ਹੋਈ।
ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਨੂੰ ਟਰੇਸ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਰਾਰ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਰਾਮਗੜ੍ਹ ਵਜੋਂ ਹੋਈ ਹੈ। ਥਾਣਾ ਜਮਾਲਪੁਰ ਦੀ ਪੁਲਿਸ ਨੇ ਵਿਕਰਮਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਉਸ ਦੇ ਟਿਕਾਣਿਆਂ ’ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਸੁਰਜੀਤ ਸਿੰਘ ਸੈਣੀ ਨੇ ਦੱਸਿਆ ਕਿ ਮੁਲਜ਼ਮ ਵਿਕਰਮਜੀਤ ਸਿੰਘ ਉਰਫ ਵਿੱਕੀ ਖ਼ਿਲਾਫ਼ ਪਹਿਲਾਂ ਵੀ ਸ਼ਰਾਬ ਤਸਕਰੀ ਦੇ 15 ਕੇਸ ਦਰਜ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੀ ਉਸਦੇ ਖਿਲਾਫ ਸ਼ਰਾਬ ਤਸਕਰੀ ਦੇ ਕਈ ਦੋਸ਼ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਸਮੇਤ ਹਰਿਆਣਾ ਤੋਂ ਸ਼ਰਾਬ ਲਿਆ ਕੇ ਪੰਜਾਬ ਵਿੱਚ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਉਸ ਨੇ ਦੱਸਿਆ ਕਿ ਹੁਣ ਵੀ ਉਹ ਦੂਜੇ ਰਾਜਾਂ ਤੋਂ 70 ਪੇਟੀਆਂ ਸ਼ਰਾਬ ਲੈ ਕੇ ਲੁਧਿਆਣਾ ਵੱਲ ਆ ਰਿਹਾ ਸੀ, ਜਿਸ ਬਾਰੇ ਪੁਲਿਸ ਨੂੰ ਸੁਰਾਗ ਮਿਲਿਆ। ਜਦੋਂ ਮੁਲਜ਼ਮ ਨੂੰ ਪਿੰਡ ਰਾਮਗੜ੍ਹ ਨੇੜੇ ਨਾਕਾਬੰਦੀ ਦੌਰਾਨ ਰੋਕਿਆ ਗਿਆ ਤਾਂ ਉਹ ਪੁਲੀਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਰਾਮਦ ਹੋਈ ਸ਼ਰਾਬ ਦੀ ਗੱਡੀ ਕਿਸ ਦੀ ਹੈ, ਇਸ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।