ਲੁਧਿਆਣਾ ਵਿੱਚ ਚੰਡੀਗੜ੍ਹ ਰੋਡ ‘ਤੇ ਵਰਧਮਾਨ ਪਾਰਕ ਦੇ ਨੇੜੇ ਐਕਟਿਵਾ ਸਵਾਰ ਮਾਂ-ਪੁੱਤ ਨੂੰ ਟਰੱਕ ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ 6 ਸਾਲ ਦੇ ਬੱਚੇ ਦੀ ਮੌ.ਤ ਹੋ ਗਈ, ਜਦਕਿ ਉਸਦੀ ਮਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਹਿਲਾ ਆਪਣੇ ਬੱਚੇ ਨੂੰ ਸਕੂਲ ਛੱਡਣ ਦੇ ਲਈ ਜਾ ਰਹੀ ਸੀ। ਲੋਕਾਂ ਨੇ ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨੂੰ ਮੌਕੇ ਤੋਂ ਹੀ ਫੜ੍ਹ ਲਿਆ ।
ਇਸ ਹਾਦਸੇ ਵਿੱਚ ਜ਼ਖਮੀ ਮਹਿਲਾ ਦੀ ਪਛਾਣ ਮੋਨਿਕਾ ਦੇ ਰੂਪ ਵਿੱਚ ਹੋਈ ਹੈ। ਸ਼ੁੱਕਰਵਾਰ ਸਵੇਰੇ ਉਹ ਨਰਸਰੀ ਕਲਾਸ ਵਿੱਚ ਪੜ੍ਹਨ ਵਾਲੇ ਆਪਣੇ ਪੁੱਤ ਨੂੰ ਸਕੂਲ ਛੱਡਣ ਲਈ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਮੋਨਿਕਾ ਵੀ ਇੱਕ ਨਿੱਜੀ ਸਕੂਲ ਵਿੱਚ ਵਾਈਸ ਪ੍ਰਿੰਸੀਪਲ ਹੈ। ਜਿਵੇਂ ਹੀ ਉਹ ਵਰਧਮਾਨ ਪਾਰਕ ਨੇੜੇ ਪਹੁੰਚੀ ਤਾਂ ਸਰੀਏ ਨਾਲ ਲੱਦੇ ਟਰੱਕ ਦੇ ਪਿਛਲੇ ਟਾਇਰ ਨੇ ਉਨ੍ਹਾਂ ਦੀ ਸਕੂਟੀ ਨੂੰ ਚਪੇਟ ਵਿੱਚ ਲੈ ਲਿਆ। ਇਸ ਹਾਦਸੇ ਤੋਂ ਬਾਅਦ ਐਕਟਿਵਾ ਕਾਫ਼ੀ ਦੂਰ ਜਾ ਕੇ ਡਿੱਗੀ। ਵਿਵਾਨ ਦੀ ਸਿਰ ‘ਤੇ ਟਾਇਰ ਚੜ੍ਹਨ ਕਾਰਨ ਮੌਕੇ ‘ਤੇ ਹੀ ਮੌ.ਤ ਹੋ ਗਈ , ਜਦਕਿ ਮੋਨਿਕਾ ਦੇ ਪੈਰਾਂ ਨੂੰ ਟਾਇਰ ਨੇ ਕੁਚਲ ਦਿੱਤਾ।
ਇਹ ਵੀ ਪੜ੍ਹੋ: ‘ਆਪ’ ਸਰਕਾਰ ਅੱਜ ਕਰੇਗੀ ਵੱਡਾ ਐਲਾਨ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ
ਉੱਥੇ ਹੀ ਟਰੱਕ ਡਰਾਈਵਰ ਜਦੋਂ ਭੱਜਣ ਲੱਗਿਆ ਤਾਂ ਲੋਕਾਂ ਨੇ ਉਸਨੂੰ ਮੌਕੇ ਤੋਂ ਫੜ੍ਹ ਲਿਆ। ਪੁਲਿਸ ਨੂੰ ਸੂਚਨਾਦੇਣ ਮਗਰੋਂ ਜ਼ਖਮੀ ਮਹਿਲਾ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੋਸ਼ੀ ਡਰਾਈਵਰ ਨੂੰ ਲੋਕਾਂ ਨੇ ਥਾਣਾ ਜਮਾਲਪੁਰ ਪੁਲਿਸ ਦੇ ਹਵਾਲੇ ਕਰ ਦਿੱਤਾ। ਉੱਥੇ ਹੀ ਘਟਨਾ ਦੇ ਬਾਅਦ ਬੱਚੇ ਦੇ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: