ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਸੋਮਵਾਰ ਨੂੰ ਤੜਕੇ 7 ਗੱਡੀਆਂ ਆਪਸ ਵਿੱਚ ਭਿੜ ਗਈਆਂ। ਜ਼ੀਰੋ ਵਿਜ਼ੀਬਿਲਿਟੀ ਦੇ ਚਲਦਿਆਂ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ ਵਿੱਚ 3 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।
ਗਨੀਮਤ ਇਹ ਰਹੀ ਕਿ ਗੱਡੀਆਂ ਦੀ ਰਫ਼ਤਾਰ ਘੱਟ ਸੀ। ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਪਹੁੰਚੇ। ਪੁਲਿਸ ਕਰਮਚਾਰੀਆਂ ਨੇ ਧੁੰਦ ਤੋਂ ਬਚਾਅ ਦੇ ਲਈ ਰਿਫਲੈਕਟਰ ਆਦਿ ਵੀ ਲਗਵਾਏ ਹਨ। ਇਸ ਹਾਦਸੇ ਤੋਂ ਬਾਅਦ ਕ੍ਰੇਨ ਆਦਿ ਬੁਲਾ ਕੇ ਹਾਦਸਾਗ੍ਰਸਤ ਗੱਡੀਆਂ ਨੂੰ ਸ਼ਾਇਦ ਕਰਵਾਇਆ ਗਿਆ ਤੇ ਟ੍ਰੈਫ਼ਿਕ ਵਿਵਸਥਾ ਨੂੰ ਮੁੜ ਸ਼ੁਰੂ ਕਰਵਾਇਆ ਗਿਆ। ਇਸ ਹਾਦਸੇ ਦੇ ਕਾਰਨ ਕਾਫ਼ੀ ਸਮੇਂ ਤੱਕ ਟ੍ਰੈਫਿਕ ਜਾਮ ਵੀ ਲੱਗਿਆ ਰਿਹਾ।
ਇਹ ਵੀ ਪੜ੍ਹੋ: ਵੱਡੀ ਖਬਰ: ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਸਣੇ 4 ਠਿਕਾਣਿਆਂ ‘ਤੇ ਇਨਕਮ ਟੈਕਸ ਦੀ ਰੇਡ !
ਇਸ ਘਟਨਾ ਸਬੰਧੀ ਇੱਕ ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਗੱਡੀ ਲੈ ਕੇ ਦਿੱਲੀ ਵੱਲ ਜਾ ਰਿਹਾ ਸੀ। ਧੁੰਦ ਜ਼ਿਆਦਾ ਹੋਣ ਕਾਰਨ ਉਸਨੂੰ ਜੀ.ਟੀ ਰੋਡ ‘ਤੇ ਖੜ੍ਹੀ ਗੱਡੀ ਦਿਖਾਈ ਨਹੀਂ ਦਿੱਤੀ। ਜਿਸ ਕਾਰਨ ਉਸਦੇ ਟਰੱਕ ਦੀ ਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਉਸਦੇ ਇੱਕ ਸਾਥੀ ਕਲੀਨਰ ਦੀਆਂ ਲੱਤਾਂ ਟੁੱਟ ਗਈਆਂ ਜਿਸਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਸ ਘਟਨਾ ਸਬੰਧੀ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਬਾਰੇ ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕੁਝ ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: