ਲੁਧਿਆਣਾ STF ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ 1 ਕਿਲੋ 900 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਦੋਵੇਂ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਨਜਾਇਜ ਧੰਦਾ ਕਰਦੇ ਆ ਰਹੇ ਹਨ। ਫਿਲਹਾਲ ਪੁਲਿਸ ਨੇ ਦੋਨਾਂ ਨੂੰ ਕਾਬੂ ਕਰ ਲਿਆ ਹੈ ਅਤੇ ਇਨ੍ਹਾਂ ਪਾਸੋਂ ਪੁੱਛ-ਪੜਤਾਲ ਕਰ ਰਹੀ ਹੈ। ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਜਾਣਕਾਰੀ ਦਿੰਦਿਆਂ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁਖਬਰ ਵੱਲੋਂ ਸੂਚਨਾ ਮਿਲੀ ਸੀ ਕਿ ਸ਼ੁਭਮ ਕੁਮਾਰ ਉਰਫ ਅਮਨ ਅਤੇ ਹਨੀ ਕੁਮਾਰ ਉਰਫ ਹਨੀ ਵਾਸੀ ਟਿੱਬਾ ਰੋਡ ਵਰਧਮਾਨ ਚੋਂਕ ਤੋਂ ਤਾਜਪੁਰ ਰੋਡ ਨੂੰ ਜਾਂਦੀ ਸੜਕ ਰਾਹੀਂ ਮੋਟਰਸਾਇਕਲ ਸਪਲੈਂਡਰ ਪਲੱਸ ਨੰਬਰ PB-91-J-9031 ‘ਤੇ ਸਵਾਰ ਹੋ ਕੈ ਅਪਣੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਕਰਨ ਲਈ ਜਾਣਾ ਹੈ। ਜੇਕਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਵੇ ਤਾਂ ਦੋਨਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇੰਨ ਸਮੇਤ ਕਾਬੂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵੱਲੋਂ 13 ਪਦ ਉੱਨਤ ਸਿੱਖਿਆ ਅਧਿਕਾਰੀਆ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ ਲਿਸਟ
ਮੁਖਬਰ ਦੀ ਇਤਲਾਹ ਮੁਤਾਬਿਕ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਕੇ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸੀ ਦੌਰਾਨ ਉਨ੍ਹਾਂ ਕੋਲੋਂ ਪਿੱਠੂ ਬੈਗ ਵਿੱਚੋਂ 01 ਕਿਲੋ 970 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਸੁਭਮ ਕੁਮਾਰ ਨੇ ਦੱਸਿਆ ਕਿ ਉਹ ਅਗਸਤ 2023 ਨੂੰ ਜੇਲ੍ਹ ਵਿੱਚੋਂ ਜਮਾਨਤ ਪਰ ਬਾਹਰ ਆਇਆ ਹੈ, ਜਿਸਦੇ ਖਿਲਾਫ ਪਹਿਲਾਂ ਹੀ ਦਰਜਨ ਦੇ ਕਰੀਬ ਵੱਖ-ਵੱਖ ਸੰਗੀਨ ਜੁਰਮਾਂ ਦੇ ਮੁਕੱਦਮੇ ਦਰਜ ਹਨ। ਮੁਲਜ਼ਮ ਨੇ ਦੱਸਿਆ ਕਿ ਉਹ ਖੁਦ ਵੀ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ।
ਹਨੀ ਕੁਮਾਰ ਨੇ ਦੱਸਿਆ ਕਿ ਉਹ ਵਿਹਲਾ ਹੀ ਰਹਿੰਦਾ ਹੈ ਅਤੇ ਹੈਰੋਇਨ ਦੀ ਤਸਕਰੀ ਦਾ ਹੀ ਧੰਦਾ ਕਰਦਾ ਹੈ ਅਤੇ ਖੁਦ ਵੀ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ। ਦੋਵੇਂ ਕਈ ਸਾਲਾਂ ਤੋਂ ਰਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਦੇ ਸਾਥੀਆਂ ਬਾਰੇ ਪਤਾ ਕੀਤਾ ਜਾਵੇਗਾ।