ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਈਵੀਐਮ ਖੋਲ੍ਹ ਕੇ ਨਤੀਜੇ ਐਲਾਨੇ ਜਾਣਗੇ। ਚੋਣ ਕਮਿਸ਼ਨ ਵੱਲੋਂ ਉਪ ਚੋਣ ਦੇ ਐਲਾਨ ਦੇ ਨਾਲ ਹੀ ਇੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਹੋ ਗਈ ਸੀ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖਾਲੀ ਹੈ। ਜਿਸ ਕਾਰਨ ਪੰਜਾਬ ਦੀ ਲੁਧਿਆਣਾ ਵਿਧਾਨ ਸਭਾ ਸੀਟ ‘ਤੇ ਉਪ ਚੋਣ ਹੋ ਰਹੀ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਪੰਜਾਬ ਦੀ ਲੁਧਿਆਣਾ ਵਿਧਾਨ ਸਭਾ ਸੀਟ ਲਈ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ : ਲਾਪਤਾ ਹੋਏ 6 ‘ਚੋਂ 5 ਮੁੰਡੇ ਪਰਤੇ ਘਰ, ਪੁਲਿਸ ਨੇ ਲੱਭ ਕੇ ਮਾਪਿਆਂ ਨੂੰ ਸੌਂਪੇ, ਇੱਕ ‘ਤੇ ਥਾਣੇ ‘ਚ NDPS Act ਦਾ ਪਰਚਾ
ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਉਮੀਦਵਾਰ ਵੱਜੋਂ ਐਲਾਨਿਆ ਗਿਆ ਹੈ ਅਤੇ ਸੂਬੇ ਦੀ ਸਰਕਾਰ ਆਮ ਆਦਮੀ ਪਾਰਟੀ ਵੱਲੋਂ ‘ਆਪ’ ਸਾਂਸਦ ਸੰਜੀਵ ਅਰੋੜਾ ਨੂੰ ਲੁਧਿਆਣਾ ਪਛੱਮੀ ਤੋਂ ਉਮੀਦਵਾਰ ਵੱਜੋਂ ਐਲਾਨਿਆ ਗਿਆ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਚਿਹਰੇ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਜ਼ਿਮਨੀ ਚੋਣਾਂ ਨੂੰ ਲੈਕੇ ਭਾਜਪਾ ਵੱਲੋਂ ਅਜੇ ਤੱਕ ਕੋਈ ਵੀ ਉਮੀਦਵਾਰ ਸਾਹਮਣੇ ਨਹੀਂ ਲਿਆਉਂਦਾ ਗਿਆ।
ਵੀਡੀਓ ਲਈ ਕਲਿੱਕ ਕਰੋ -: