ਲੁਧਿਆਣਾ ਵਾਸੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਵਾਰ ਮੇਅਰ ਦਾ ਤਾਜ ਮਹਿਲਾ ਦੇ ਸਿਰ ‘ਤੇ ਸੱਜਿਆ ਹੈ। ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਨਵਾਂ ਮੇਅਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਨਾਮ ਦਾ ਐਲਾਨ ਕੀਤਾ ਹੈ। ਜਦੋਂ ਕਿ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।
CM ਭਗਵੰਤ ਮਾਨ ਵੱਲੋਂ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਲਿਖਿਆ ਕਿ ਆਮ ਆਦਮੀ ਪਾਰਟੀ ਨੇ ਲੁਧਿਆਣਾ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਦੇ ਲਈ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਲਈ ਪ੍ਰਿੰਸ ਜੌਹਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਹਨਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਅਗਾਊਂ ਸ਼ੁਭਕਾਮਨਾਵਾਂ।
ਇਹ ਵੀ ਪੜ੍ਹੋ : ਵੈਸਟਰਨ ਡਿਸਟਰਬੈਂਸ ਨਾਲ ਪੰਜਾਬ ‘ਚ ਬਣੇ ਮੀਂਹ ਦੇ ਆਸਾਰ, ਸੀਤ ਲਹਿਰ ਤੇ ਧੁੰਦ ਦਾ ਕੋਈ ਅਲਰਟ ਨਹੀਂ
ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਨੂੰ ਅੱਜ 20 ਜਨਵਰੀ ਨੂੰ ਆਪਣਾ 7ਵਾਂ ਮੇਅਰ ਮਿਲਿਆ ਹੈ। ਇਸ ਨੂੰ ਲੈ ਕੇ ਗੁਰੂ ਨਾਨਕ ਦੇਵ ਭਵਨ ਵਿਖੇ ਤਿਆਰੀਆਂ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸੀ। ਨਿਧੀ ਗੁਪਤਾ, ਇੰਦਰਜੀਤ ਕੌਰ, ਅੰਮ੍ਰਿਤ ਵਰਸ਼ਾ ਰਾਮਪਾਲ ਅਤੇ ਮਨਿੰਦਰ ਕੌਰ ਘੁੰਮਣ ਸਮੇਤ ਕਈ ਕੌਂਸਲਰ ਮੇਅਰ ਦੇ ਅਹੁਦੇ ਦੀ ਦੌੜ ਵਿੱਚ ਸਨ ਪਰ ਇੰਦਰਜੀਤ ਕੌਰ ਨੇ ਇਸ ਅਹੁਦੇ ‘ਤੇ ਆਪਣਾ ਕਬਜ਼ਾ ਕਰ ਲਿਆ ਹੈ। ਫਿਲਹਾਲ ਇਸ ਐਲਾਨ ਤੋਂ ਬਾਅਦ ਲੋਕਾਂ ਵਿਚਾਲੇ ਜਸ਼ਨ ਮਨਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
