ਲੁਧਿਆਣਾ ‘ਚ ਪਤੀ ਤੋਂ ਦੁਖੀ ਵਿਆਹੁਤਾ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਹੁਣ ਥਾਣਾ ਮੇਹਰਬਾਨ ਦੀ ਪੁਲਿਸ ਨੇ ਉਸ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਮਿੰਟੂ ਵਾਸੀ ਪਿੰਡ ਸਸਰਾਲੀ ਕਲੋਨੀ ਵਜੋਂ ਹੋਈ ਹੈ।
ਪੁਲਿਸ ਨੇ ਕਪੂਰਥਲਾ ਦੇ ਪਿੰਡ ਹਰਬੰਸਪੁਰ ਦੀ ਰਹਿਣ ਵਾਲੀ ਕਮਲਜੀਤ ਕੌਰ ਦੀ ਸ਼ਿਕਾਇਤ ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕਮਲਜੀਤ ਨੇ ਆਪਣੇ ਬਿਆਨ ਵਿੱਚ ਦੱਸਿਆ ਕਿ 13 ਸਾਲ ਪਹਿਲਾਂ ਉਸ ਦੀ ਲੜਕੀ ਮਨਦੀਪ ਕੌਰ (35) ਦਾ ਵਿਆਹ ਮੁਲਜ਼ਮ ਨਾਲ ਹੋਇਆ ਸੀ, ਜਿਸ ਦੇ 4 ਬੱਚੇ ਹਨ। ਸ਼ੁੱਕਰਵਾਰ ਨੂੰ ਉਸ ਦੇ ਜਵਾਈ ਮਿੰਟੂ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਮਨਦੀਪ ਕੌਰ ਨੂੰ ਦਿਲ ਦਾ ਦੌਰਾ ਪਿਆ ਹੈ। ਪਤਾ ਲੱਗਦਿਆਂ ਹੀ ਉਹ ਲੁਧਿਆਣਾ ਆਪਣੀ ਲੜਕੀ ਦੇ ਘਰ ਪਹੁੰਚ ਗਈ। ਉੱਥੇ ਉਸ ਦੀ ਬੇਟੀ ਦੀ ਲਾਸ਼ ਮੰਜੇ ‘ਤੇ ਪਈ ਸੀ। ਉਸ ਦੀ ਗਰਦਨ ‘ਤੇ ਨਿਸ਼ਾਨ ਸਨ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਔਰਤ ਨੇ ਦੋਸ਼ ਲਾਇਆ ਕਿ ਉਸ ਨੂੰ ਸ਼ੱਕ ਹੈ ਕਿ ਮੁਲਜ਼ਮ ਨੇ ਉਸ ਦੀ ਧੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਹੈ। ਬਲਵਿੰਦਰ ਸਿੰਘ ਨੇ ਦੱਸਿਆ ਕਿ ਮਨਦੀਪ ਕੌਰ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਬਿਸਰਾ ਦੇ ਸੈਂਪਲ ਲੈ ਕੇ ਜਾਂਚ ਲਈ ਖਰੜ ਵਿਖੇ ਲੈਬ ਭੇਜ ਦਿੱਤੇ ਗਏ ਹਨ।