ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਰਤੀਪੁਰ ਵਿੱਚ ਨ.ਸ਼ੇ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ ਹੋ ਗਈ ਹੈ। ਦੋ ਦਿਨ ਪਹਿਲਾਂ ਮਾਛੀਵਾੜਾ ਸਾਹਿਬ ਤੋਂ 10 ਕਿ.ਮੀ. ਦੂਰ ਵਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਇੱਕ ਨੌਜਵਾਨ ਦੀ ਦੇਹ ਮਿਲੀ ਸੀ, ਜਿਸ ਦੀ ਪੁਲਿਸ ਨੂੰ ਪਛਾਣ ਨਹੀਂ ਹੋ ਸਕੀ। ਪਰ ਜਦੋਂ ਉਸ ਦੀ ਤਸਵੀਰ ਅਖਬਾਰ ਵਿੱਚ ਪ੍ਰਕਾਸ਼ਿਤ ਹੋਈ ਤਾਂ ਇਹ ਨੌਜਵਾਨ ਨੇੜਲੇ ਪਿੰਡ ਰਤੀਪੁਰ ਦਾ ਵਾਸੀ ਜਸ਼ਨਪ੍ਰੀਤ ਸਿੰਘ (28) ਨਿਕਲਿਆ। ਦੱਸਿਆ ਜਾ ਰਿਹਾ ਹੈ ਕਿ ਪਿੰਡ ਰਤੀਪੁਰ ਦੇ ਕਿਸਾਨ ਰਣਜੋਧ ਸਿੰਘ ਦਾ ਇਕਲੌਤਾ ਪੁੱਤਰ ਜਸ਼ਨਪ੍ਰੀਤ ਸਿੰਘ ਮਾੜੀ ਸੰਗਤ ਵਿਚ ਪੈਣ ਕਾਰਨ ਨ.ਸ਼ੇ ਕਰਨ ਦਾ ਆਦੀ ਹੋ ਗਿਆ ਸੀ। ਇਹ ਨੌਜਵਾਨ ਨ.ਸ਼ੇ ਛੱਡਣਾ ਚਾਹੁੰਦਾ ਸੀ, ਜਿਸ ਕਾਰਨ ਉਸ ਦਾ ਨ.ਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਵੀ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਨ.ਸ਼ਾ ਛੁਡਾਊ ਕੇਂਦਰ ਵਿੱਚੋਂ ਵਾਪਸ ਆਇਆ ਸੀ ਅਤੇ ਹੁਣ ਉਹ ਘਰੋਂ ਮਾਪਿਆਂ ਨੂੰ ਕਹਿ ਕੇ ਗਿਆ ਕਿ ਉਹ ਨ.ਸ਼ੇ ਛੱਡਣਾ ਚਾਹੁੰਦਾ ਹੈ ਅਤੇ ਮੁੜ ਨ.ਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਵਾਉਣ ਜਾ ਰਿਹਾ ਹੈ।
ਪਰਿਵਾਰਕ ਮੈਂਬਰਾਂ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਘਰੋਂ ਉਹ ਆਪਣੇ ਬੈਗ ਵਿੱਚ ਕੱਪੜੇ ਤੇ ਮੋਬਾਇਲ ਲੈ ਕੇ ਰਾੜਾ ਸਾਹਿਬ ਨੇੜੇ ਨ/ਸ਼ਾ ਛੁਡਾਊ ਕੇਂਦਰ ਵਿੱਚ ਜਾਣ ਲਈ ਕਹਿ ਕੇ ਚਲਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਪੁੱਤਰ ਨ.ਸ਼ਾ ਛੁਡਾਊ ਕੇਂਦਰ ਵਿੱਚ ਆਪਣਾ ਇਲਾਜ ਕਰਵਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਜਸ਼ਨਪ੍ਰੀਤ ਸਿੰਘ ਨੂੰ ਉਸ ਨਾਲ ਨ.ਸ਼ਾ ਕਰਨ ਵਾਲੇ ਸਾਥੀਆਂ ਨੇ ਨ.ਸ਼ਾ ਦੇ ਕੇ ਮਾ.ਰ ਦਿੱਤਾ ਅਤੇ ਫਿਰ ਦੇਹ ਨੂੰ ਸਤਲੁਜ ਦਰਿਆ ਕਿਨਾਰੇ ਸੁੱਟ ਦਿੱਤਾ। ਮ੍ਰਿ.ਤਕ ਕੋਲ ਜੋ ਉਸਦੇ ਕੱਪੜਿਆਂ ਵਾਲਾ ਬੈਗ, ਮੋਬਾਇਲ ਤੇ ਹੋਰ ਦਸਤਾਵੇਜ਼ ਸਨ, ਉਹ ਵੀ ਨਹੀਂ ਮਿਲੇ, ਤਾਂ ਜੋ ਉਸ ਦੀ ਪਛਾਣ ਨਾ ਹੋ ਸਕੇ। ਫਿਲਹਾਲ ਪੁਲਿਸ ਵੱਲੋਂ ਮਾਪਿਆਂ ਦੇ ਬਿਆਨ ਦਰਜ ਕਰ ਕੇ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਜਸ਼ਨਪ੍ਰੀਤ ਸਿੰਘ ਦੀ ਮੌ.ਤ ਕਿਵੇਂ ਹੋਈ।
ਇਸ ਤੋਂ ਅੱਗੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਸ਼ਨਪ੍ਰੀਤ ਸਿੰਘ ਨ.ਸ਼ਿ/ਆਂ ਦੀ ਦਲਦਲ ਵਿੱਚੋਂ ਨਿਕਲ ਕੇ ਵਿਦੇਸ਼ ਜਾ ਕੇ ਸੈਟਲ ਹੋਣਾ ਚਾਹੁੰਦਾ ਸੀ। ਪਰਿਵਾਰ ਨੇ ਉਸ ਨੂੰ ਵਿਦੇਸ਼ ਭੇਜਣ ਦੀ ਕਿਸੇ ਏਜੰਟ ਕੋਲ ਫਾਈਲ ਵੀ ਲਗਾਈ ਹੋਈ ਸੀ। 22 ਫਰਵਰੀ ਨੂੰ ਉਸਨੇ ਵਿਦੇਸ਼ ਜਾਣਾ ਸੀ, ਪਰ ਹੋਣੀ ਅਜਿਹੀ ਵਾਪਰੀ ਕਿ ਨਾ ਤਾਂ ਜਸ਼ਨਪ੍ਰੀਤ ਸਿੰਘ ਨ.ਸ਼ੇ ਦੀ ਦਲਦਲ ਵਿੱਚੋਂ ਨਿਕਲ ਸਕਿਆ ਅਤੇ ਨਾ ਹੀ ਵਿਦੇਸ਼ ਜਾ ਸਕਿਆ । ਮ੍ਰਿ.ਤਕ ਜਸ਼ਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕੋਈ ਵੀ ਭੈਣ ਜਾਂ ਭਰਾ ਨਹੀਂ, ਜਿਸ ਕਾਰਨ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਵੀਡੀਓ ਲਈ ਕਲਿੱਕ ਕਰੋ –