ਮਾਛੀਵਾੜਾ ਸਾਹਿਬ ਵਿਖੇ ਕ੍ਰਿਸ਼ਨਾ ਸੇਵਾ ਦਲ ਵੱਲੋਂ ਕਰਵਾਏ ਜਾ ਰਹੇ 22ਵੇਂ ਸਾਲਾਨਾ ਜਾਗਰਨ ਦੇ ਦੌਰਾਨ ਸਾਊਂਡ ਲਗਾਉਣ ਆਏ ਇੱਕ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਅਮਰਾਲਾ (ਖਮਾਣੋ) ਵਜੋਂ ਹੋਈ ਹੈ। ਨੌਜਵਾਨ ਨੂੰ ਕਰੰਟ ਲੱਗਣ ਤੋਂ ਬਾਅਦ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ,ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਛੋਟੇ ਬੱਚੇ ਹਨ ।

Machhiwara Sahib youth death
ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰ ਯੋਗਰਾਜ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਕੁਲਦੀਪ ਸਿੰਘ ਇੱਕ ਗਰੀਬ ਪਰਿਵਾਰ ਤੋਂ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਉਸਦੇ ਦੋ ਛੋਟੇ-ਛੋਟੇ ਬੱਚੇ ਹਨ। ਉਹ ਦਿਹਾੜੀ ‘ਤੇ ਕੰਮ ਕਰਦਾ ਸੀ। ਜਿਸਦੇ ਤਹਿਤ ਉਹ ਮਾਛੀਵਾੜਾ ਸਾਹਿਬ ਵਿਖੇ ਸਾਊਂਡ ‘ਤੇ ਕੰਮ ਕਰਨ ਲਈ ਆਇਆ ਸੀ। ਜਿਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਨਿਸ਼ਾਦ ਕੁਮਾਰ ਨੇ ਪੈਰਾਲੰਪਿਕਸ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ
ਕ੍ਰਿਸ਼ਨਾ ਸੇਵਾ ਦਲ ਦੇ ਪ੍ਰਧਾਨ ਅਜੇ ਜੈਨ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਸਥਾ ਵੱਲੋਂ 22ਵਾਂ ਜਾਗਰਣ ਕਰਵਾਇਆ ਜਾ ਰਿਹਾ ਸੀ। ਜਿਸ ਵਿੱਚ ਸਾਊਂਡ ਚਲਾਉਣ ਦੌਰਾਨ ਅਚਾਨਕ ਕਰੰਟ ਆਉਣ ਦੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਿਸ ਕਾਰਨ ਸਾਰੀ ਸੰਸਥਾ ਨੂੰ ਬੜਾ ਦੁੱਖ ਪਹੁੰਚਿਆ ਅਤੇ ਸਾਡੀ ਸੰਸਥਾ ਵੱਲੋਂ ਇਸ ਦੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇਗੀ।

Machhiwara Sahib youth death
ਉੱਥੇ ਹੀ ਦੂਜੇ ਪਾਸੇ ASI ਕਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਮਰਾਲਾ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਦੀ ਜਗਰਾਤੇ ਵਿੱਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਅਮਰਾਲਾ (ਖਮਾਣੋ) ਵਜੋਂ ਹੋਈ ਹੈ ਜੋ ਕਿ ਪਿਛਲੇ 20 ਸਾਲ ਤੋਂ ਸਾਊਂਡ ਖਮਾਣੋ ਨਾਲ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਮਗਰੋਂ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ ।
ਵੀਡੀਓ ਲਈ ਕਲਿੱਕ ਕਰੋ -:
