ਕਰਨਲ ਬਾਠ ਦੀ ਕੁੱਟਮਾਰ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਦੇ ਲਈ IAS ਪਰਮਵੀਰ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸ ਮਾਮਲੇ ਵਿਚ 3 ਹਫ਼ਤਿਆਂ ‘ਚ ਜਾਂਚ ਪੂਰੀ ਕਰਕੇ ਰਿਪੋਰਟ ਸੌਂਪਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਕਰਨਲ ਬਾਠ ਦਾ ਪਰਿਵਾਰ ਇਨਸਾਫ਼ ਲਈ ਅੱਜ ਚੰਡੀਗੜ੍ਹ ਗਵਰਨਰ ਹਾਊਸ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਪਹੁੰਚਿਆ।
ਦੱਸ ਦੇਈਏ ਕਿ ਦੱਸ ਦੇਈਏ ਕਿ 13-14 ਮਾਰਚ ਨੂੰ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਆਰਮੀ ਅਫਸਰ ਨਾਲ ਪੁਲਿਸ ਮੁਲਾਜ਼ਮਾਂ ਦੀ ਝੜਪ ਹੋਈ ਸੀ। ਇਸ ਦੌਰਾਨ ਆਰਮੀ ਅਫਸਰ ਤੇ ਉਸ ਦੇ ਪੁੱਤਰ ਦੇ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਕਰਕੇ ਦੋਵਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।
ਇਸ ਮਾਮਲੇ ਵਿਚ ਕਰਨਲ ਦੇ ਪਰਿਵਾਰ ਵਲੋਂ DC ਦਫ਼ਤਰ ਬਾਹਰ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਮਾਮਲੇ ਦੀ ਸੀਬੀਆਈ ਜਾਂਚ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਉਡੀਕ ਖ਼ਤਮ! 13 ਮਹੀਨਿਆਂ ਮਗਰੋਂ ਖੁੱਲ੍ਹਿਆ ਸ਼ੰਭੂ ਬਾਰਡਰ, ਹੁਣ ਨਹੀਂ ਕੱਟਣਾ ਪਊ 20KM ਦਾ ਚੱਕਰ
ਦੂਜੇ ਪਾਸੇ ਇਸ ਮਾਮਲੇ ਵਿਚ ਪਹਿਲਾਂ ਪੁਲਿਸ ਵਿਭਾਗ ਨੇ ਇਸ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਸੀ। ਘਟਨਾ ਵਿਚ ਸ਼ਾਮਲ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਪਰਿਵਾਰ ਕੀਤੀ ਜਾ ਰਹੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ ਦੇ ਲਈ ਨਿਰਪੱਖ ਜਾਂਚ ਲਈ ਹੁਣ ਪੰਜਾਬ ਸਰਕਾਰ ਨੇ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:
