ਕਾਂਗਰਸ ਨਾਲ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਪ੍ਰਨੀਤ ਕੌਰ ਨੇ ਸ਼ੁੱਕਰਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਨੂੰ ਭਾਜਪਾ ਨਾਲ ਵਧਾਈ ਜਾ ਰਹੀ ਨੇੜਤਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਹਾਲਾਂਕਿ, ਪ੍ਰਨੀਤ ਕੌਰ ਨੇ ਇਸ ਮੁਲਾਕਾਤ ਨੂੰ ਲੈ ਕੇ ਕਿਹਾ ਕਿ ਉਨ੍ਹਾਂ ਨੇ ਰੱਖਿਆ ਮੰਤਰੀ ਨੂੰ ਮਿਲ ਕੇ 1965/71 ਦੇ ਜੰਗੀ ਸੈਨਿਕਾਂ ਲਈ “ਯੁੱਧ ਸਨਮਾਨ ਸਕੀਮ” ਤਹਿਤ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਦੀ ਮੰਗ ਰੱਖੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸ ਦੇਈਏ ਕਿ ਕੈਪਟਨ ਨੇ ਆਪਣੀ ਨਵੀਂ ਪਾਰਟੀ ਬਣਾ ਲਈ ਹੈ ਤੇ ਹੁਣ ਉਹ ਭਾਜਪਾ ਨਾਲ ਮਿਲ ਕੇ ਵਿਧਾਨ ਚੋਣਾਂ ਲੜਨ ਦੇ ਚਾਹਵਾਨ ਹੈ। ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇਣ ਕਰਕੇ ਕਾਂਗਰਸ ਨੇ ਪ੍ਰਨੀਤ ਕੌਰ ‘ਤੇ ਪਾਰਟੀ ਵਿਰੋਧੀ ਸਰਗਰਮੀਆਂ ਦਾ ਦੋਸ਼ ਲਾਇਆ ਹੈ, ਜਿਸ ‘ਤੇ ਨੋਟਿਸ ਜਾਰੀ ਕਰਕੇ ਅਗਲੇ ਸੱਤ ਦਿਨਾਂ ਵਿੱਚ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ ਰਾਹੁਲ ਗਾਂਧੀ ਨੂੰ ਮਿਲੇ ਸਿੱਧੂ ਮੂਸੇਵਾਲਾ, ਵਿਧਾਨ ਸਭਾ ਚੋਣ ਲੜਾਉਣ ਦਾ ਹੋ ਸਕਦੈ ਐਲਾਨ
ਇਸੇ ਵਿਚਾਲੇ ਪ੍ਰਨੀਤ ਕੌਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਮਿਲੇ, ਜਿਸ ‘ਤੇ ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਇਹ ਬੀਜੇਪੀ ਨਾਲ ਨਜ਼ਦੀਕੀਆਂ ਵਧਾਉਣ ਲਈ ਚੁੱਕਿਆ ਗਿਆ ਇੱਕ ਕਦਮ ਹੋ ਸਕਦਾ ਹੈ। ਇੱਥੇ ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਪਿੱਛੋਂ ਕੈਪਟਨ ਅਮਰਿੰਦਰ ਸਿੰਘ ਵੀ ਕਈ ਵਾਰ ਦਿੱਲੀ ਜਾ ਕੇ ਗ੍ਰਹਿ ਮੰਤਰੀ ਤੇ ਭਾਜਪਾ ਦੇ ਹੋਰਨਾਂ ਮੰਤਰੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ।