ਮਹਾਰਾਸ਼ਟਰ ਵਿਚ ਸਰਕਾਰ ਨੇ ਸਿੱਖ ਭਾਈਚਾਰੇ ਦੇ ਆਨੰਦ ਕਾਰਜ ਵਿਆਹ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਸੂਬੇ ਭਰ ਵਿੱਚ ਆਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਨਿਰਦੇਸ਼ਾਂ ਨਾਲ ਮਹਾਰਾਸ਼ਟਰ ਸੂਬੇ ਵਿੱਚ ਸਿੱਖ ਵਿਆਹ ਦੀਆਂ ਰਸਮਾਂ ਨੂੰ ਮਾਨਤਾ ਮਿਲੇਗੀ ਅਤੇ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ ਹੋਵੇਗੀ। ਸਿੱਖ ਭਾਈਚਾਰੇ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਆਨੰਦ ਕਾਰਜ ਐਕਟ-1909 ਹਰਿਆਣਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ, ਰਾਜਸਥਾਨ, ਦਿੱਲੀ ਤੇ ਹੁਣ ਮਹਾਰਾਸ਼ਟਰ ਸਣੇ ਦੇਸ਼ ਦੇ 23 ਰਾਜਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ
ਮਹਾਰਾਸ਼ਟਰ ਸਰਕਾਰ ਦੇ ਘੱਟਗਿਣਤੀ ਵਿਕਾਸ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਐਕਟ ਲਾਗੂ ਕਰਨ ਦੇ ਸਬੰਧ ਵਿਚ ਅਧਿਕਾਰਕ ਹਿਦਾਇਤਾਂ ਜਾਰੀ ਕਰ ਦਿੱਤੀਆਂ ਹਨ। ਮਹਾਰਾਸ਼ਟਰ ਸਰਕਾਰ ਦੇ ਘੱਟ ਗਿਣਤੀ ਵਿਕਾਸ ਵਿਭਾਗ ਨੇ ਐਕਟ ਨੂੰ ਲਾਗੂ ਕਰਨ ਸਬੰਧੀ ਰਾਜ ਦੇ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਅਧਿਕਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ 11 ਮੈਂਬਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ 6 ਫਰਵਰੀ 2025 ਨੂੰ ਘੱਟ ਗਿਣਤੀ ਵਿਕਾਸ ਵਿਭਾਗ ਦੇ ਸਕੱਤਰ ਰੁਚੇਸ਼ ਜੈਵਨਸ਼ੀ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ। ਅਕੈਡਮੀ ਦੇ ਕਾਰਜਕਾਰੀ ਪ੍ਰਧਾਨ ਬਾਲ ਮਲਕੀਤ ਸਿੰਘ ਅਤੇ ਤਾਲਮੇਲ ਕਮੇਟੀ ਦੇ ਕਨਵੀਨਰ ਜਸਪਾਲ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇਹ ਇਤਿਹਾਸਕ ਪ੍ਰਾਪਤੀ ਹੈ। ਹੁਣ ਸਿਵਲ ਬਾਡੀਜ਼ ਨੂੰ ਵੱਖਰੇ ਤੌਰ ‘ਤੇ ਅਪਲਾਈ ਕਰਨ ਦੀ ਲੋੜ ਨਹੀਂ ਪਵੇਗੀ। ਇਹ ਫੈਸਲਾ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਇੱਕ ਅਹਿਮ ਕਦਮ ਹੈ।
ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦਾ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਵੀ ਸਵਾਗਤ ਕੀਤਾ। ਉਨ੍ਹਾਂ ਐਕਸ ਉੱਤੇ ਆਪਣੀ ਪੋਸਟ ਵਿਚ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਮੋਦੀ ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਫੜਨਵੀਸ ਦਾ ਮਹਾਰਾਸ਼ਟਰ ਵਿੱਚ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਧੰਨਵਾਦ। ਇਹ ਮਹੱਤਵਪੂਰਨ ਕਦਮ ਸਿੱਖ ਪਰੰਪਰਾਵਾਂ ਦਾ ਸਨਮਾਨ ਕਰਦਾ ਹੈ ਅਤੇ ਸਾਡੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਦਾ ਹੈ। ਸਿੱਖ ਭਾਈਚਾਰੇ ਲਈ ਮਾਣ ਵਾਲਾ ਪਲ! ਤੁਹਾਡੀ ਅਗਵਾਈ ਹਰ ਭਾਈਚਾਰੇ ਨੂੰ ਸਸ਼ਕਤ ਅਤੇ ਉੱਚਾ ਚੁੱਕਣਾ ਜਾਰੀ ਰੱਖਦੀ ਹੈ, ਸਾਰੇ ਧਰਮਾਂ ਲਈ ਸਮਾਵੇਸ਼ ਅਤੇ ਸਤਿਕਾਰ ਨੂੰ ਉਤਸ਼ਾਹਿਤ ਕਰਦੀ ਹੈ। ਅਸੀਂ ਸਿੱਖ ਵਿਰਾਸਤ ਦੀ ਇਸ ਮਾਨਤਾ ਦੀ ਦਿਲੋਂ ਕਦਰ ਕਰਦੇ ਹਾਂ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਇਬ ਸੈਣੀ ਦੀ CM ਮਾਨ ਨੂੰ ਸਲਾਹ- ‘ਕਿਸਾਨਾਂ ਨਾਲ ਗੱਲ ਕਰਨ ਦੀ ਬਜਾਏ MSP ‘ਤੇ ਫਸਲ ਖਰੀਦੋ’
ਆਨੰਦ ਵਿਆਹ ਐਕਟ ਕੀ ਹੈ?
ਆਨੰਦ ਕਾਰਜ ਦਾ ਅਰਥ ਹੈ ਆਨੰਦਮਈ ਮਿਲਣ। ਇਹ ਸਿੱਖ ਵਿਆਹ ਗੁਰੂਘਰਾਂ ਵਿਚ ਹੁੰਦਾ ਹੈ। ਇਸ ਵਿਚ ਜੋੜੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਲਾਵਾਂ ਲੈਂਦੇ ਹਨ। ਮਾਨਤਾ ਅਨੁਸਾਰ ਇਹ ਰਸਮ ਸਿੱਖ ਧਰਮ ਦੇ ਤੀਜੇ ਗੁਰੂ, ਗੁਰੂ ਅਮਰਦਾਸ ਜੀ ਨੇ ਸ਼ੁਰੂ ਕੀਤੀ ਸੀ। ਗੁਰੂ ਅਮਰਦਾਸ ਜੀ ਨੇ 40 ਪਉੜੀਆਂ ਲੰਮੀ ਬਾਣੀ ਅਨੰਦੁ ਦੀ ਰਚਨਾ ਕੀਤੀ ਸੀ, ਜੋਕਿ ਧਾਰਮਿਕ ਮਹੱਤਤਾ ਵਾਲੇ ਸਾਰੇ ਮੌਕਿਆਂ ਅਤੇ ਵਿਆਹ ਦੀਆਂ ਰਸਮਾਂ ਦੌਰਾਨ ਗਾਇਆ ਜਾਂਦਾ ਹੈ। ਸਰਕਾਰ ਨੇ ਵੀ ਵੱਖਰਾ ਕਾਨੂੰਨ ਬਣਾ ਕੇ ਆਨੰਦ ਮੈਰਿਜ ਐਕਟ ਨੂੰ ਮਾਨਤਾ ਦਿੱਤੀ ਹੈ।
ਆਨੰਦ ਕਾਰਜ ਮੈਰਿਜ ਐਕਟ ਦੀ ਖਾਸ ਗੱਲ ਇਹ ਹੈ ਕਿ ਇਸ ਤਹਿਤ ਵਿਆਹ ਕਰਵਾਉਣ ਵਾਲੇ ਜੋੜਿਆਂ ਨੂੰ ਜਨਮ, ਵਿਆਹ ਅਤੇ ਮੌਤ ਲਈ ਕਿਸੇ ਹੋਰ ਕਾਨੂੰਨ ਤਹਿਤ ਰਜਿਸਟਰੇਸ਼ਨ ਕਰਵਾਉਣ ਦੀ ਲੋੜ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
