ਕਾਊਂਟਰ ਇੰਟੈਲੀਜੈਂਸ ਬਠਿੰਡਾ ਤੇ ਗੁਰਦਾਸਪੁਰ ਪੁਲਿਸ ਦੀ ਸਾਂਝੀ ਕਾਰਵਾਈ ਦੇ ਅਧੀਨ ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁੱਖ ਦੋਸ਼ੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦ ਪਛਾਣ ਮੋਹਨ ਸਿੰਘ ਵਜੋਂ ਹੋਈ ਹੈ ਜੋਕਿ ਬਠਿੰਡਾ ਅਧੀਨ ਪੈਂਦੇ ਭਗਤਾ ਭਾਈਕਾ ਦੇ ਪਿੰਡ ਰਾਮੂਵਾਲ ਦ ਰਹਿਣ ਵਾਲਾ ਹੈ।

ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਗ੍ਰਿਫਤਾਰੀ ਦੇ ਨਾਲ ਹੁਣ ਇਸ ਕੇਸ ਵਿਚ ਫੜੇ ਗਏ ਮੁਲਜਮਾਂ ਦੀ ਗਿਣਤੀ 5 ਹੋ ਗਈ ਹੈ। ਮੁੱਢਲੀ ਜਾਣਕਾਰੀ ਵਿਚ ਸਾਹਮਣੇ ਆਇਆ ਹੈ ਕਿ ਮੋਹਨ ਸਿੰਘ ISI ਅਧਾਰਤ ਬਦਮਾਸ਼ ਦੇ ਸੰਪਕ ਵਿਚ ਸੀ ਤੇ ਉਸ ਦੇ ਕਹਿਣ ‘ਤੇ ਉਸ ਨੇ ਪੰਜਾਬ ਵਿਚ ਦਹਿਸ਼ਤ ਫੈਲਾਉਣ ਦੇ ਉਦੇਸ਼ ਨਾਲ ਇਹ ਹਮਲਾ ਕੀਤਾ ਸੀ। ਡੀਜੀਪੀ ਨੇ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ ਤੇ ਇਸ ਪਿੱਛੇ ਪੂਰੇ ਨੈਟਵਰਕ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲੋਕ ਸਭਾ ‘ਚ ਗੂੰਜਿਆ ਚੰਡੀਗੜ੍ਹ ਦਾ ਮੁੱਦਾ, MP ਮਨੀਸ਼ ਤਿਵਾੜੀ ਨੇ ਚੁੱਕੀਆਂ 5 ਮੰਗਾਂ
ਦੱਸ ਦੇਈਏ ਕਿ 25 ਨਵੰਬਰ ਨੂੰ ਸ਼ਾਮਲ 7.30 ਵਜੇ ਦੇ ਕਰੀਬ ਗੁਰਦਾਸਪੁਰ ਸਿਟੀ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਵਿਚ ਪਹਿਲਾਂ ਚਾਰ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਦੀ ਪਛਾਣ ਪ੍ਰਦੀਪ ਕੁਮਾਰ ਵਾਸੀ ਹੁਸ਼ਿਆਰਪੁਰ , ਗੁਰਦਿੱਤ ਵਾਸੀ ਗੁਰਦਾਸਪੁਰ, ਨਵੀਨ ਚੌਧਰੀ ਅਤੇ ਕੁਸ਼ ਦੋਵੇਂ ਵਾਸੀ ਤਲਵਾੜਾ (ਹੁਸ਼ਿਆਰਪੁਰ) ਵਜੋਂ ਹੋਈ ਹੈ। ਇਨ੍ਹਾਂ ਮੁਲਜਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:























