ਖੇਤੀ ਕਾਨੂੰਨ ਅਤੇ ਲਖੀਮਪੁਰ ਵਿੱਚ ਵਾਪਰੀ ਘਟਨਾ ਦੇ ਵਿਰੋਧ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੇ ਦੇਸ਼ ਭਰ ਵਿੱਚ ਮੋਦੀ,ਅਮਿਤ ਸ਼ਾਹ ਅਤੇ ਯੋਗੀ ਦੇ ਪੁਤਲੇ ਫੂਕੇ ਗਏ ਇਸੇ ਲੜੀ ਤਹਿਤ ਅੱਜ ਗੁਰਦਾਸਪੁਰ ਵਿੱਚ ਵੀ ਸੰਯੁਕਤ ਕਿਸਾਨ ਮੋਰਚੇ ਵਲੋਂ ਮੋਦੀ,ਅਮਿਤ ਸ਼ਾਹ ਅਤੇ ਯੋਗੀ ਦੇ ਪੁਤਲੇ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਰਵੀਆ ਆਪਣਾ ਰਹੀ ਅਤੇ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ ਪਰ ਕਿਸਾਨ ਪਿੱਛੇ ਹਟਣ ਵਾਲੇ ਨਹੀਂ ਹਨ। ਇਸ ਮੌਕੇ ਉਹਨਾਂ ਸੰਘੂੰ ਬਾਰਡਰ ਉਪਰ ਵਾਪਰੀ ਘਟਨਾ ਦੀ ਕੜੇ ਸ਼ਬਦਾਂ ਵਿਚ ਨਿੰਦਿਆ ਕੀਤੀ ਅਤੇ ਕਿਹਾ ਕਿ ਨਿਹੰਗ ਸਿੰਘਾਂ ਦੀ ਕਾਰਵਾਈ ਗਲਤ ਹੈ ਅਤੇ 18 ਅਕਤੂਬਰ ਨੂੰ ਰੇਲਾਂ ਰੋਕਣ ਦਾ ਐਲਾਨ ਕੀਤਾ।
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਦਿਤੇ ਗਏ ਸਦੇ ਤਹਿਤ ਅੱਜ ਮੋਦੀ,ਅਮਿਤ ਸ਼ਾਹ ਅਤੇ ਯੋਗੀ ਦੇ ਪੁਤਲੇ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਉਹਨਾਂ ਸੰਘੂੰ ਬਾਰਡਰ ਉਪਰ ਵਾਪਰੀ ਘਟਨਾ ਦੀ ਕੜੇ ਸ਼ਬਦਾਂ ਵਿਚ ਨਿੰਦਿਆ ਕੀਤੀ ਅਤੇ ਨਿਹੰਗ ਸਿੰਘਾਂ ਦੀ ਇਸ ਕਾਰਵਾਈ ਨੂੰ ਗਲਤ ਦਸਿਆ ਅਤੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਪਾ ਕੇ ਇਸ ਕਿਸਾਨੀ ਮੋਰਚੇ ਨੂੰ ਹਟਾਉਣ ਦੀ ਗੱਲ ਕਹੀ ਜਾ ਰਹੀ ਹੈ। ਕਿਸਾਨ ਇਸ ਮੋਰਚੇ ਤੋਂ ਹਟਣ ਵਾਲੇ ਨਹੀਂ ਹਨ। ਚਾਹੇ ਉਹਨਾਂ ਨੂੰ ਗੋਲੀਆਂ ਮਾਰ ਦਿਤੀਆਂ ਜਾਣ ਨਾਲ ਹੀ ਉਹਨਾਂ ਨੇ 18 ਅਕਤੂਬਰ ਨੂੰ ਰੇਲਾਂ ਰੋਕਣ ਦਾ ਐਲਾਨ ਕੀਤਾ।