ਗੁਰਦਾਸਪੁਰ ਦੇ ਕਾਂਗਰਸ ਵਿਧਾਇਕ ਦੇ ਭਰਾ ਮੌਜੂਦਾ ਨਗਰ ਕੌਂਸਲ ਪ੍ਰਧਾਨ ਨੂੰ ਸੋਸ਼ਲ ਮੀਡੀਆ ‘ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਉਸਨੂੰ ਸੋਸ਼ਲ ਮੀਡੀਆ ‘ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਗੁਰਦਾਸਪੁਰ ਦੇ ਅਕਾਲੀ ਲੀਡਰ ਦੇ ਨਾਲ ਉਨ੍ਹਾਂ ਨੌਜਵਾਨਾਂ ਦੀਆਂ ਫੋਟੋਆਂ ਹਨ, ਜਿਨ੍ਹਾਂ ਨੇ ਉਸਨੂੰ ਮਾਰਨ ਦੀ ਧਮਕੀ ਦਿੱਤੀ ਹੈ ਅਤੇ ਨਾਲ ਕਿਹਾ ਹੈ ਕਿ ਅਕਾਲੀ ਸਰਕਾਰ ਆਉਣ ‘ਤੇ ਸਬਕ ਸਿਖਾਇਆ ਜਾਵੇਗਾ।
ਇਸ ਵੀਡੀਓ ਵਿੱਚ ਬਧੀ ਸ਼ਬਦਾਵਲੀ ਵਰਤੀ ਗਈ ਹੈ ਅਤੇ ਇਸ ਤੋਂ ਇਲਾਵਾ ਨਾਮ ਦੀਆਂ ਜਾਲੀ ਫੇਸਬੁੱਕ ਆਈਡੀਆਂ ਵੀ ਬਣਾਈਆਂ ਗਈਆਂ ਹਨ, ਜਿਸ ਤੋਂ ਕਈ ਤਰ੍ਹਾਂ ਦੇ ਗਲਤ ਕਮੈਂਟ ਵੀ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ ਕਿਉਂਕਿ 10 ਸਾਲ ਅਕਾਲੀ-ਭਾਜਪਾ ਦੀ ਸਰਕਾਰ ਰਹੀ ਹੈ, ਜਿਸ ਵਿਚ ਉਸਦੇ ਅਤੇ ਉਸਦੇ ਪਰਿਵਾਰ ‘ਤੇ ਕਈ ਝੋਠੇ ਅਤੇ ਗੰਭੀਤ ਮਾਮਲੇ ਦਰਜ ਕਰਵਾਈ ਗਏ ਸਨ, ਜਿਨ੍ਹਾਂ ਵਿਚ ਅਕਾਲੀ ਸਰਕਾਰ ਸਮੇਂ ਹੀ ਉਹ ਨਿਰਦੋਸ਼ ਸਾਬਿਤ ਹੋਇਆ ਸੀ। ਉਹਨਾਂ ਕਿਹਾ ਕਿ ਉਹ ਉਸ ਸਮੇਂ ਨਹੀਂ ਡਰਿਆ ਸੀ ਅਤੇ ਨਾ ਹੀ ਹੁਣ ਡਰਦਾ ਹੈ। ਉਸਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਮਾਮਲਾ ਪੰਜਾਬ ਦੇ ਡੀਜੀਪੀ, ਏਡੀਜੀਪੀ ਸਿਕਿਓਰਿਟੀ, ਐਸਐਸਪੀ ਗੁਰਦਾਸਪੂਰ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਧਿਆਨ ਵਿਚ ਹੈ।