ਬੱਚਿਆਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਹੁਣ ਤਾਜਾ ਮਾਮਲਾ ਗੁਰਦਾਸਪੁਰ ਥਾਣਾ ਦੋਰਾਂਗਲਾ ਦੇ ਅਧੀਨ ਪੈਂਦੇ ਇਕ ਪਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 15 ਸਾਲ ਦੇ ਨਾਬਾਲਕ ਨੌਜਵਾਨ ਨੇ ਇਕ 8 ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਇਸ ਨੌਜਵਾਨ ਨੇ ਬੱਚੀ ਨੂੰ ਖਾਣ ਦੀ ਚੀਜ਼ ਦੇਣ ਦੇ ਬਹਾਨੇ ਆਪਣੇ ਘਰ ਖੜ੍ਹਿਆ ਅਤੇ ਉਸ ਨਾਲ ਬਲਾਤਕਾਰ ਕੀਤਾ ਬੱਚੀ ਦੀਆਂ ਚੀਕਾਂ ਦੀ ਆਵਾਜ਼ ਸੁਣਨ ਤੋਂ ਬਾਅਦ ਬੱਚੀ ਦੀ ਮਾਂ ਨੇ ਆਪਣੀ ਬੱਚੀ ਨੂੰ ਛੁਡਵਾਇਆ ਅਤੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬੱਚੀ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸਦੀ ਬੱਚੀ ਘਰ ਤੋਂ ਬਾਹਰ ਖੇਡ ਰਹੀ ਸੀ ਅਤੇ ਪਿੰਡ ਦੇ ਹੀ ਇਕ ਸੌਰਵ ਨਾਮ ਦੇ ਨੌਜਵਾਨ ਨੇ ਉਸਦੀ ਬੱਚੀ ਨੂੰ ਵਰਗਲਾ ਕੇ ਆਪਣੇ ਘਰ ਲੈ ਗਿਆ ਅਤੇ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਜਦ ਬੱਚੀ ਦੀ ਮਾਂ ਉਸਦੇ ਘਰ ਪਹੁੰਚੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਅਤੇ ਦੋਸ਼ੀ ਵਲੋਂ ਬੱਚੀ ਦੇ ਹੱਥ ਪੈਰ ਬਣੇ ਹੋਏ ਸਨ। ਜਿਸਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਪੀੜਤ ਪਰਿਵਾਰ ਨੇ ਆਰੋਪ ਲਗਾਏ ਹਨ ਕਿ ਪਿੰਡ ਦੇ ਹੀ ਕੁਝ ਧਨਾਢ ਲੋਕ ਉਹਨਾਂ ਉਪਰ ਰਾਜੀਨਾਮਾ ਕਰਨ ਦਾ ਦਬਾਅ ਬਣਾ ਰਹੇ ਹਨ ਅਤੇ ਉਹਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਦੋਰਾਂਗਲਾ ਦੇ ਅਧੀਨ ਪੈਂਦੇ ਇਕ ਪਿੰਡ ਇਹ ਘਟਨਾ ਵਾਪਰੀ ਹੈ ਪੀੜਤ ਬੱਚੀ ਦੇ ਪਰਿਵਾਰ ਮੈਂਬਰਾਂ ਦੇ ਬਿਆਨ ਦਰਜ ਕਰ ਦੋਸ਼ੀ ਸੌਰਵ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਜਿਸਦੀ ਉਮਰ 15 ਸਾਲ ਹੈ ਅਤੇ ਇਸ ਦੋਸ਼ੀ ਖਿਲਾਫ ਪਾਸਕੋ ਐਕਟ ਤਹਿਤ ਮਾਮਲਾ ਦਰਜ ਕਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।