ਥਾਣਾ ਸਿਟੀ ਪੁਲਿਸ ਨੇ ਕਾਹਨੂੰਵਾਨ ਚੌਂਕ ਵਿੱਚ ਨਾਕੇਬੰਦੀ ਕਰ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ। ਪੁੱਛਗਿੱਛ ਦੌਰਾਨ ਨੌਜਵਾਨਾਂ ਨੇ 7 ਹੋਰ ਮੋਟਰਸਾਈਕਲ ਬਰਾਮਦ ਕਰਵਾਏ ਹਨ। ਕੁੱਲ 8 ਮੋਟਰਸਾਈਕਲਾਂ ਸਮੇਤ ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਬਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖਬਰ ਖਾਸ ਤੋਂ ਇਤਲਾਹ ਮਿਲੀ ਸੀ ਕਿ ਤਿੰਨ ਨੌਜਵਾਨ ਲਵਪ੍ਰੀਤ ਸਿੰਘ,ਬਲਵਿੰਦਰ ਸਿੰਘ,ਸੈਮੂਅਲ ਮਸੀਹ ਇਕ ਚੋਰੀ ਦੇ ਮੋਟਰਸਾਈਕਲ ਤੇ ਸਵਾਰ ਹੋ ਕੇ ਆ ਰਹੇ ਹਨ। ਜਿਨ੍ਹਾਂ ਨੂੰ ਗੁਰਦਾਸਪੁਰ ਦੇ ਕਾਹਨੂੰਵਾਨ ਚੌਕ ਵਿੱਚ ਨਾਕਾਬੰਦੀ ਕਰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ ਅਤੇ ਜਦੋਂ ਹਿਰਾਸਤ ਵਿੱਚ ਲੈ ਕੇ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਨੇ ਚੋਰੀ ਦੇ 7 ਹੋਰ ਮੋਟਰਸਾਈਕਲ ਕਬੂਲੇ ਜੋ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਵਿਚ ਵੇਚੇ ਹੋਏ ਸਨ ਇਸ ਤਰ੍ਹਾਂ ਪੁਲੀਸ ਨੇ ਕੁੱਲ 8 ਮੋਟਰਸਾਈਕਲਾਂ ਸਮੇਤ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਨ੍ਹਾਂ ਦੇ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਦੇ ਖਿਲਾਫ ਪਹਿਲਾਂ ਵੀ ਚੋਰੀ ਦੇ ਮੁਕੱਦਮੇ ਦਰਜ ਹਨ ਇਨ੍ਹਾਂ ਨੂੰ ਕੋਰਟ ਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਅਗਲੀ ਪੁੱਛਗਿੱਛ ਕੀਤੀ ਜਾਵੇਗੀ।