ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖੀ ਗਈ ਹੈ ਕਿ ਬਟਾਲਾ ਨੂੰ ਜਲਦ ਤੋਂ ਜਲਦ ਜ਼ਿਲ੍ਹਾ ਐਲਾਨਿਆ ਜਾਵੇ ਇਸ ਚਿੱਠੀ ਤੋਂ ਬਾਅਦ ਅੱਜ ਗੁਰਦਾਸਪੁਰ ਬਾਰ ਐਸੋਸੀਏਸ਼ਨ ਵੱਲੋਂ ਡੀਸੀ ਗੁਰਦਾਸਪੁਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਤੇ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਕਿਹਾ ਕਿ ਕੁਝ ਰਾਜਨੀਤਕ ਲੋਕ ਆਪਣੀ ਸਿਆਸਤ ਚਮਕਾਉਣ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੇ ਦੋ ਹਿੱਸੇ ਕਰਨਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਬਟਾਲਾ ਨੂੰ ਜ਼ਿਲ੍ਹਾ ਨਾ ਬਣਾਇਆ ਜਾਵੇ ਕਿਉਂਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਹਿਲਾਂ ਕਈ ਟੁਕੜੇ ਹੋ ਚੁੱਕੇ ਹਨ ਜਿਸ ਕਰਕੇ ਜਿਲ੍ਹੇ ਦਾ ਕਾਫੀ ਨੁਕਸਾਨ ਹੋਇਆ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਪਿਛਲੇ ਲੰਮੇ ਸਮੇਂ ਤੋਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਬਟਾਲਾ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਅੱਜ ਫਿਰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖੀ ਗਈ ਹੈ ਕਿ ਬਟਾਲਾ ਨੂੰ ਜ਼ਿਲ੍ਹਾ ਐਲਾਨਿਆ ਜਾਵੇ ਜਿਸ ਤੋਂ ਬਾਅਦ ਅੱਜ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਵਕੀਲਾਂ ਨੇ ਰੋਸ ਪ੍ਰਦਰਸ਼ਨ ਕਰਕੇ ਡੀਸੀ ਗੁਰਦਾਸਪੁਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਤੇ ਮੰਗ ਪੱਤਰ ਸੌਂਪਿਆ ਅਤੇ ਮੰਗ ਕੀਤੀ ਕਿ ਬਟਾਲਾ ਨੂੰ ਨਾ ਬਣਨ ਉਨ੍ਹਾਂ ਕਿਹਾ ਕਿ ਕੁਝ ਸਿਆਸੀ ਲੋਕ ਆਪਣੀ ਸਿਆਸਤ ਚਮਕਾਉਣ ਦੇ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਦੋ ਹਿੱਸੇ ਕਰਨਾ ਚਾਹੁੰਦੇ ਹਨ ਜੋ ਕਿ ਲੋਕਾਂ ਨੂੰ ਮਨਜ਼ੂਰ ਨਹੀਂ ਹੈ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹਾ ਪਹਿਲਾਂ ਹੀ ਸਿਆਸਤ ਦੀ ਭੇਟ ਚੜ੍ਹ ਕੇ ਕਈ ਵਾਰ ਵੰਡਿਆ ਗਿਆ ਹੈ ਉਨ੍ਹਾਂ ਕਿਹਾ ਕਿ ਜੇਕਰ ਹੁਣ ਬਟਾਲਾ ਨੂੰ ਜ਼ਿਲ੍ਹਾ ਬਣਾਇਆ ਗਿਆ ਤਾਂ ਗੁਰਦਾਸਪੁਰ ਜ਼ਿਲ੍ਹੇ ਦਾ ਕੋਈ ਆਧਾਰ ਨਹੀਂ ਬਚੇਗਾ ਇਸ ਲਈ ਉਨ੍ਹਾਂ ਨੇ ਕਿਹਾ ਕਿ ਬਟਾਲਾ ਨੂੰ ਨਾ ਬਣਾਇਆ ਜਾਵੇ।