Amritsar-Jammu and Kashmir highway blocked: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਨੇੜੇ ਅਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲ਼ਾਫ ਨਾਰੇਬਾਜੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿੱਧਾ ਅਸਰ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਨੂੰ ਆਪਣੀ ਟੈਕਸ ਵਿੱਚ ਕਟੌਤੀ ਕਰਨੀ ਚਾਹੀਦੀ ਹੈ, ਅਗਰ ਇਦਾ ਹੀ ਚਲਦਾ ਰਿਹਾ ਤਾਂ ਆਣ ਵਾਲੇ ਦਿਨਾਂ ਵਿਚ ਭਾਰਤ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ।
ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ, ਕਿ ਅਮ੍ਰਿਤਸਰ-ਜੰਮੂ ਕਸ਼ਮੀਰ ਨੈਸ਼ਨਲ ਹਾਈਵੇ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਦੀ ਸਰਕਾਰ ਦੀਆਂ ਅੱਖਾਂ ਖੋਲਣ ਦਾ ਕੰਮ ਕੀਤਾ ਗਿਆ ਹੈ, ਕਿਉਂਕਿ ਲਗਾਤਾਰ ਹੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੱਧ ਰਹੇ ਹਨ, ਜਿਸ ਦਾ ਸਿਧਾ ਅਸਰ ਲੋਕਾਂ ਦੀ ਜੇਬ ਤੇ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਨੂੰ ਆਪਣੀ ਟੈਕਸ ਵਿੱਚ ਕਟੌਤੀ ਕਰਨੀ ਚਾਹੀਦੀ ਹੈ, ਅਗਰ ਏਦਾਂ ਹੀ ਚੱਲਦਾ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਭਾਰਤ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ, ਅਗਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸੁਧਾਰ ਨਾ ਹੋਇਆ ਤਾਂ ਇਸ ਤੋਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।