ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 3 ਕਿਲੋਗ੍ਰਾਮ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਬਰਾਮਦ ਹੋਇਆ ਹੈ। ਇਸ ਸਬੰਧੀ DGP ਗੌਰਵ ਯਾਦਵ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 8 ਵਿਆਹ ਕਰਵਾ ਕੇ ਧੋਖਾਧੜੀ ਦੇ ਮਾਮਲੇ ਚ ਜੇਲ੍ਹ ਗਈ ਮਹਿਲਾ, ਹੁਣ ਕੈਦੀ ਨਾਲ ਕਰਵਾਇਆ 9ਵਾਂ ਵਿਆਹ
DGP ਗੌਰਵ ਯਾਦਵ ਨੇ ਐਕਸ ਅਕਾਊਂਟ ਤੇ ਪੋਸਟ ਸਾਂਝੀ ਕਰ ਕੇ ਲਿਖਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨੀ ਸਮੱਗਲਰ ਡੋਗਰ ਰਾਜਪੂਤ ਦੇ ਸੰਪਰਕ ਵਿੱਚ ਸਨ ਅਤੇ ਹੈਰੋਇਨ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਪੁਲਿਸ ਵੱਲੋਂ ਫੜੇ ਗਏ ਨਸ਼ਾ ਤਸਕਰਾਂ ਖਿਲਾਫ NDPS ਐਕਟ ਦੇ ਤਹਿਤ FIR ਦਰਜ ਕੀਤੀ ਗਈ ਹੈ। ਤਸਕਰਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: