ਦੇਸ਼ ‘ਚ ਕੋਰੋਨਾ ਮਹਾਮਾਰੀ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ, ਇਸੇ ਦੌਰਾਨ ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਾਰਤ ‘ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਘੁਸਪੈਠੀਏ ਨੂੰ ਪੰਜਾਬ ਦੇ ਤਰਨਤਾਰਨ ‘ਚ ਬਾਰਡਰ ਸਕਿਓਰਿਟੀ ਫੋਰਸ (BSF) ਨੇ ਢੇਰ ਕੀਤਾ ਹੈ। ਬੀਐਸਐਫ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਇਹ ਕਾਰਵਾਈ ਪੰਜਾਬ ਦੇ ਤਰਨਤਾਰਨ ਦੇ ਪਿੰਡ ਵਾਂ ਵਿਖੇ ਭਾਰਤ ਪਾਕਿਸਤਾਨ ਸਰਹੱਦ ‘ਤੇ ਕੀਤੀ ਹੈ। ਇਹ ਲੋਕ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: