ਪਾਕਿਸਤਾਨ ਦੇ ਤਸਕਰ ਲਗਾਤਾਰ ਹੈਰੋਇਨ ਦੀ ਖੇਪ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਰਤੀ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤੀ ਖੇਤਰ ‘ਚ ਭੇਜੀ ਗਈ 3.50 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਭਾਰਤੀ ਸਰਹੱਦ ਵਿੱਚ ਕੰਡਿਆਲੀ ਤਾਰ ਦੇ ਸਾਹਮਣੇ ਭਾਰਤੀ ਕਿਸਾਨਾਂ ਦੇ ਖੇਤਾਂ ਵਿੱਚ ਸੁੱਟੀ ਗਈ ਸੀ।
ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਤੋਂ ਇਹ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਬੀਐਸਐਫ ਵੱਲੋਂ ਸੁਰੱਖਿਆ ਲਈ ਲਗਾਈ ਗਈ ਵਾੜ ਦੇ ਸਾਹਮਣੇ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਖੇਤਾਂ ਵਿੱਚੋਂ ਪੀਲੇ ਰੰਗ ਦੇ ਪੈਕਟ ਮਿਲੇ ਹਨ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਖੇਪ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਜਾਂਚ ਵਿਚ ਪਤਾ ਲੱਗਾ ਕਿ ਇਸ ਵਿਚ ਹੈਰੋਇਨ ਸੀ।
![BSF seizes crores of heroin](https://dailypost.in/wp-content/uploads/2022/05/289.png)
ਖੇਪ ‘ਤੇ ਪੀਲੇ ਰੰਗ ਦੀ ਟੇਪ ਲਗਾਕੇ ਖੇਤਾਂ ਵਿੱਚ ਸੁੱਟ ਦਿੱਤੀ ਗਈ ਸੀ, ਤਾਂ ਜੋ ਖੇਤਾਂ ਵਿੱਚ ਪਈ ਪਰਾਲੀ ਦੇ ਵਿਚਕਾਰ ਬੀਐਸਐਫ ਦੀ ਨਜ਼ਰ ਤੋਂ ਦੂਰ ਰੱਖਿਆ ਜਾ ਸਕੇ। ਜਦੋਂ ਬੀਐਸਐਫ ਜਵਾਨਾਂ ਨੇ ਖੇਪ ਦਾ ਵਜ਼ਨ ਕੀਤਾ ਤਾਂ ਇਸ ਦਾ ਵਜ਼ਨ 510 ਗ੍ਰਾਮ ਪਾਇਆ ਗਿਆ। ਜਿਸ ਦੀ ਅੰਤਰਰਾਸ਼ਟਰੀ ਕੀਮਤ 3.50 ਕਰੋੜ ਰੁਪਏ ਦੱਸੀ ਗਈ ਹੈ। ਫਿਲਹਾਲ ਬੀਐਸਐਫ ਨੇ ਖੇਪ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
![](https://dailypost.in/wp-content/uploads/2022/04/NUEbte-LRME-HD.jpg)