farmer joginder singh died: ਕੇਂਦਰ ਸਰਕਾਰ ਵੱਲੋਂ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਪਿਛਲੇ ਢਾਈ ਮਹੀਨੇ ਤੋਂ ਦਿੱਲੀ ਵਿੱਚ ਸ਼ਾਂਤਮਈ ਅੰਦੋਲਨ ਚੱਲ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰ ਬੀਬੀਆਂ ਨੌਜਵਾਨ ਦਿੱਲੀ ਸਿੰਧੂ ਬਾਰਡਰ ਮੋਰਚੇ ਵਿਚ ਡਟੇ ਹੋਏ ਹਨ। ਮੋਦੀ ਸਰਕਾਰ ਮੰਗਾਂ ਮੰਨਣ ਦੀ ਥਾਂ ਸ਼ਾਂਤਮਈ ਸੰਘਰਸ਼ ਕਰ ਰਹੇ ਲੋਕਾਂ ਉੱਤੇ ਜਬਰ ਢਾਹ ਰਹੀ ਹੈ। 28/29 ਜਨਵਰੀ ਨੂੰ ਸਿੰਧੂ ਬਾਰਡਰ ਉੱਤੇ ਸ਼ਾਂਤਮਈ ਧਰਨਾ ਦੇ ਰਹੇ ਅੰਦੋਲਨਕਾਰੀਆਂ ਉੱਤੇ ਸਰਕਾਰ ਦੀ ਸ਼ਹਿ ‘ਤੇ ਪੁਲੀਸ ਅਤੇ ਗੁੰਡਾ ਅਨਸਰਾਂ ਵੱਲੋਂ ਪੈਟਰੋਲ ਬੰਬ ਅੱਥਰੂ ਗੈਸ ਇੱਟਾਂ ਪੱਥਰ ਅਤੇ ਲਾਠੀਆਂ ਨਾਲ ਹਮਲਾ ਕਰਕੇ ਧਰਨੇ ਨੂੰ ਖਦੇੜਨ ਦਾ ਕੋਝਾ ਯਤਨ ਕੀਤਾ ਗਿਆ ਜੋ ਸਫਲ ਨਹੀਂ ਹੋ ਸਕਿਆ।
ਜਿਨ੍ਹਾਂ ਵਿਚ ਕਈ ਕਿਸਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚ ਹੀ ਇੱਕ ਕਿਸਾਨ ਸੀ ਜੋਗਿੰਦਰ ਸਿੰਘ ਪਿੰਡ ਡੱਲ ਤੋਂ ਜਿਨ੍ਹਾਂ ਦੀ ਦੋ ਫਰਵਰੀ ਨੂੰ ਦੇਰ ਰਾਤ ਤਬੀਅਤ ਜ਼ਿਆਦਾ ਵਿਗੜਨ ਕਾਰਨ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਨੇ ਦਮ ਤੋੜ ਦਿੱਤਾ। ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਸ਼ਹੀਦ ਕਿਸਾਨ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਲਿਆ ਕੇ ਇਨਕਲਾਬੀ ਰਹੁ ਰੀਤਾਂ ਨਾਲ ਉਸਦਾ ਦਾ ਅੰਤਮ ਸੰਸਕਾਰ ਕਰ ਦਿੱਤਾ ਗਿਆ।
ਸ਼ਹੀਦ ਜੋਗਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ, ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ, ਜੋਨ ਪ੍ਰਧਾਨ ਗੁਰਜੀਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਦਿੱਲੀ ਮੋਰਚੇ ਵਿੱਚ ਇੱਕ ਸੌ ਪੰਜਾਹ ਤੋਂ ਉੱਪਰ ਕਿਸਾਨ ਮਜ਼ਦੂਰ ਸ਼ਹੀਦ ਹੋ ਚੁੱਕੇ ਹਨ। ਕੇਂਦਰ ਦੀ ਜਲ ਮੋਦੀ ਸਰਕਾਰ ਮੂਕ ਦਰਸ਼ਕ ਬਣ ਕੇ ਸਭ ਦੇਖ ਰਹੀ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਦੇ ਹੋਏ ਇਹ ਕਾਲੇ ਕਾਨੂੰਨ ਰੱਦ ਕਰਨੇ ਹੀ ਪੈਣਗੇ। ਇਸ ਮੌਕੇ ਮੇਜਰ ਸਿੰਘ ਕਸੇਲ ਦਲਬੀਰ ਸਿੰਘ ਮਾਣਕਪੁਰਾ ਮੰਗਲ ਸਿੰਘ ਪੁੱਤਰ ਸੁੱਚਾ ਸਿੰਘ ਸੋਹਲ ਹਰਪ੍ਰੀਤ ਸਿੰਘ ਪੁੱਜੇ ਬਾਬਾ ਸਲਵਿੰਦਰ ਸਿੰਘ ਸਤਨਾਮ ਸਿੰਘ ਡੱਲ ,ਜੋਗਾ ਸਿੰਘ , ਹਰਪਾਲ ਸਿੰਘ , ਲਖਵਿੰਦਰ ਸਿੰਘ ਗੰਡੀਵਿੰਡ ਦਵਿੰਦਰ ਸਿੰਘ ਬਾਸਰਕੇ ਨਿਰਮਲ ਸਿੰਘ ਸਿਧਵਾਂ ਬਲਵਿੰਦਰ ਸਿੰਘ ਪੰਡੋਰੀ ਜਗੀਰ ਸਿੰਘ ਮੀਆਂਪੁਰ ਸੁਰਜੀਤ ਸਿੰਘ ਭੂਰਾ ਪਿੰਡ ਵਾਸੀ ਅਤੇ ਹੋਰ ਕਿਸਾਨ ਮਜ਼ਦੂਰ ਹਾਜ਼ਰ ਸਨ।