farmers besieged Vijay Sampla: ਤਰਨਤਾਰਨ : ਪੂਰੇ ਪੰਜਾਬ ਦੇ ਵਿੱਚ ਇਸ ਸਮੇਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ, ਜਿਸ ਦੇ ਕਾਰਨ ਹੁਣ ਪੰਜਾਬ ਵਿੱਚ ਭਾਜਪਾ ਦੇ ਆਗੂਆਂ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਬਿੱਲਾਂ ਨੂੰ ਲੈ ਕੇ ਕਈ ਰਾਜਾਂ ‘ਚ ਕਿਸਾਨਾਂ ਵਿੱਚ ਬਹੁਤ ਗੁੱਸਾ ਹੈ।ਅੱਜ ਭਾਜਪਾ ਆਗੂ ਵਿਜੈ ਸਾਪਲਾਂ ਨੂੰ ਉਸ ਵੇਲੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਤਰਨ ਤਾਰਨ ਦੇ ਪਿੰਡ ਨਾਗੋਕੇ ਵਿਖੇ ਇੱਕ ਸਾਬਕਾ ਫੋਜੀ ਦੇ ਘਰ ਮਿਲਣ ਲਈ ਪਹੁੰਚੇ ਸਨ ਪਰ ਕਿਸਾਨਾ ਨੇ ਉਹਨਾਂ ਨੂੰ ਨਾਗੋਕੇ ਪਿੰਡ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ। ਜਿਸ ਕਾਰਨ ਉਹਨਾਂ ਨੂੰ ਪਿੰਡ ਨਾਗੋਕੇ ਤੋਂ ਬੇਰੰਗ ਵਾਪਿਸ ਮੁੜਨਾ ਪਿਆ ਅਤੇ ਇਸ ਮੌਕੇ ਕਿਸਾਨਾਂ ਨੇ ਵਿਜੈ ਸਾਂਪਲਾਂ ਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਇਸ ਤੋਂ ਬਾਅਦ ਵਿਰੋਧ ਵੱਧਦਾ ਦੇਖ ਵਿਜੈ ਸਾਂਪਲਾ ਸ਼ੜਕ ਦੇ ਵਿਚਕਾਰ ਬੈਠ ਕੇ ਹੀ ਕਿਸਨਾਂ ਨੂੰ ਗੱਲਬਾਤ ਕਰਨ ਲਈ ਕਹਿਣ ਲੱਗੇ। ਇਸ ਮੋਕੇ ਵਿਜੈ ਸਾਂਪਲਾ ਨੇ ਕਿਹਾ ਕਿ ਉਹ ਖੁੱਦ ਕਿਸਾਨਾਂ ਦੀਆਂ ਮੁਸ਼ਕਿਲਾਂ ਚੰਗੀ ਤਰਾਂ ਸਮਝਦੇ ਹਨ ਅਤੇ ਜੇਕਰ ਕਿਸਾਨ ਇਹਨਾਂ ਬਿੱਲਾਂ ਦੇ ਸਬੰਧ ਵਿੱਚ ਗੱਲਬਾਤ ਕਰਨ ਲਈ ਤਿਆਰ ਹੋਣ ਤਾਂ ਭਾਜਪਾ ਦਾ ਹਰ ਆਗੂ ਉਹਨਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹੈ।
ਪੂਰੇ ਪੰਜਾਬ ਦੇ ਵਿੱਚ ਕਿਸਾਨਾਂ ਵਲੋਂ ਵੱਖ-ਵੱਖ ਥਾਵਾਂ ਦੇ ਉੱਪਰ ਭਾਜਪਾ ਦੇ ਆਗੂਆਂ ਦਾ ਵਿਰੋਧ ਹੋ ਰਿਹਾ ਹੈ। ਕਿਸਾਨ ਕੇਂਦਰ ਵਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ। ਅੱਜ ਵੀ ਭਾਜਪਾ ਦੇ ਸਾਬਕਾ ਮੰਤਰੀ ਨੂੰ ਕਿਸਾਨਾਂ ਨੂੰ ਕਾਫ਼ੀ ਜ਼ਲੀਲ ਕੀਤਾ ਹੈ। ਜਿਸ ਤੋਂ ਬਾਅਦ ਆਗੂ ਨੂੰ ਵਾਪਿਸ ਪਰਤਣਾ ਪਿਆ।