Fire at Pataka factory : ਅੰਮ੍ਰਿਤਸਰ ਜ਼ਿਲ੍ਹੇ ਵਿਚ ਅੱਜ ਸਵੇਰੇ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ ਜਿਥੇ ਪਿੰਡ ਇੱਬਲ ਵਿਚ ਪਟਾਕਾ ਫੈਕਟਰੀ ਵਿਚ ਅੱਗ ਲੱਗ ਗਈ। ਹਾਦਸੇ ਵਿਚ ਤਿੰਨ ਲੋਕਾਂ ਦੇ ਬੁਰੀ ਤਰ੍ਹਾਂ ਝੁਲਸਣ ਦੀ ਖਬਰ ਆਈ ਹੈ। ਅੱਗ ਲੱਗਣ ’ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਹਾਲਾਂਕਿ ਅਫਸਰਾਂ ਦਾ ਕਹਿਣਾ ਹੈਕਿ ਅਜੇ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਜਾਂਚ ਕੀਤੀ ਜਾਵੇਗੀ ਕਿ ਅੱਗ ਲੱਗਣ ਦੇ ਅਸਲ ਕਾਰਨ ਕੀ ਹਨ। ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਵੇਲੇ ਫੈਕਟਰੀ ਬੰਦ ਸੀ ਅਤੇ ਉਸ ਵਿਚ ਕੋਈ ਮਜ਼ਦੂਰ ਕੰਮ ਨਹੀਂ ਕਰ ਰਿਹਾ ਸੀ। ਝੁਲਸਣ ਵਾਲੇਤਿੰਨ ਲੋਕ ਆਲੇ-ਦੁਆਲੇ ਦੇ ਰਹਿਣ ਵਾਲੇ ਹਨ। ਅੱਗ ਲੱਗਣ ਵੇਲੇ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੀਆਂ ਕਈ ਇਮਾਰਤਾਂ ਵੀ ਨੁਕਸਾਨੀਆਂ ਗਈਆਂ।