ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸ਼ੰਘਰਸ਼ ਕਰ ਰਹੇ ਹਨ। ਅੱਜ ਗੁਰਦਾਸਪੁਰ ਵਿੱਚ ਧੋਂਦੀਆਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ਼ ਪ੍ਰਦਰਸ਼ਨ ਕਰ ਕਾਲੀ ਲੋਹੜੀ ਮਨਾਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਕਿਸਾਨ ਵਿਰੋਧੀ ਹਨ। ਇਹਨਾਂ ਕਾਨੂੰਨਾਂ ਕਾਰਨ ਛੋਟੇ ਕਿਸਾਨ ਖਤਮ ਹੋ ਜਾਣਗੇ। ਇਸਲਈ ਇਹ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਇਸ ਲਈ ਅੱਜ ਉਹਨਾਂ ਨੇ ਰੋਸ਼ ਪ੍ਰਦਰਸ਼ਨ ਕਰ ਕੇਂਦਰ ਸਰਕਾਰ ਨੂੰ ਮੰਗ ਕੀਤੀ ਕਿ ਇਹ ਕਾਨੂੰਨ ਰੱਦ ਕੀਤੇ ਜਾਣ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।