Gurdaspur man commits suicide: ਗੁਰਦਾਸਪੁਰ ਦੇ ਕਸਬਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਫ਼ਤੇਵਾਲ ਵਿੱਚ ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਹੋ ਕੇ ਇਕ 24 ਸਾਲਾਂ ਵਿਅਕਤੀ ਲਵਜੋਤ ਮਸੀਹ ਨੇ ਘਰ ਵਿੱਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਅਤੇ ਉਸਦੇ ਪਿਤਾ ਨੇ ਦੱਸਿਆ ਉਹਨਾਂ ਦੇ ਲੜਕੇ ਲਵਜੋਤ ਮਸੀਹ ਦਾ ਵਿਵਾਹ ਪਠਾਨਕੋਟ ਵਾਸੀ ਮੋਨਿਕਾ ਨਾਲ 6 ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਕੁੱਝ ਮਹੀਨੇ ਬਾਅਦ ਇਸਦੀ ਪਤਨੀ ਮੋਨਿਕਾ ਅਤੇ ਸੱਸ ਨੇ ਉਹਨਾਂ ਦੇ ਲੜਕੇ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸ ਕਰਕੇ ਉਹਨਾਂ ਦਾ ਪੁੱਤਰ ਕਾਫੀ ਪ੍ਰੇਸ਼ਾਨ ਰਹਿੰਦਾ ਸੀ।
ਇਹਨਾਂ ਦਾ ਇਕ 3 ਸਾਲ ਦਾ ਬੇਟਾ ਵੀ ਹੈ ਉਹਨਾਂ ਦੱਸਿਆ ਕਿ ਪੰਚਾਇਤ ਵਿੱਚ ਬੈਠ ਇਸ ਨੂੰ ਤਿੰਨ ਵਾਰ ਸਮਝਾਇਆ ਗਿਆ ਪਰ ਇਹ ਨਹੀਂ ਸਮਝੀ ਅੱਜ ਵੀ ਉਹਨਾਂ ਦਾ ਲੜਕਾ ਮਿਹਨ ਮਜ਼ਦੂਰੀ ਕਰਨ ਗਿਆ ਸੀ। ਇਸਨੇ ਪਿੱਛੇ ਤੋਂ ਫੋਨ ਕਰ ਉਸਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਲਈ ਉਸਨੇ ਪ੍ਰੇਸ਼ਾਨ ਹੋ ਕੇ ਘਰ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ। ਉਹਨਾਂ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਲੜਕੇ ਦੀ ਪਤਨੀ ਅਤੇ ਉਸਦੀ ਸੱਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨੇ ਆਪਣੀ ਪਤਨੀ ਅਤੇ ਸੱਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕੀਤੀ ਹੈ। ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਲਵਜੋਤ ਮਸੀਹ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰ ਅਤੇ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।