ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਬੈਂਕ ਵਿਚ ਲੁੱਟ ਦੀ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਅੰਮ੍ਰਿਤਸਰ ਦੇ ICICI ਬੈਂਕ ਨੂੰ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਇਹ ਬੈਂਕ ਤਰਨਤਾਰਨ ਰੋਡ ਉਤੇ ਸਥਿਤ ਹੈ।
ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣਾ ਵੱਡੇ ਸਵਾਲ ਪੈਦਾ ਕਰਦਾ ਹੈ। ਇੰਝ ਲੱਗਦਾ ਹੈ ਕਿ ਲੁਟੇਰਿਆਂ ਦੇ ਮਨ ਵਿਚ ਪੁਲਿਸ ਦਾ ਖੌਫ਼ ਖਤਮ ਹੋ ਗਿਆ ਹੈ। ਜਾਣਕਾਰੀ ਮੁਤਾਬਕ ਲੁਟੇਰੇ ਐਕਟਿਵਾ ‘ਤੇ ਸਵਾਰ ਹੋ ਕੇ ਆਏ ਤੇ ਬੈਂਕ ਤੋਂ ਲਗਭਗ 20 ਲੱਖ ਦੀ ਨਕਦੀ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ ਮੁੱਢਲੀ ਜਿਸ ਵੇਲੇ ਉਹ ਦਾਖਲ ਹੁੰਦੇ ਹਨ ਉਸ ਵੇਲੇ ਬੈਂਕ ਦੇ ਅਧਿਕਾਰੀਆਂ ਦੀ ਵੱਡੀ ਗਲਤੀ ਸਾਹਮਣੇ ਆਈ ਹੈ ਕਿਉਂਕਿ ਜਿਸ ਵੇਲੇ ਲੁਟੇਰੇ ਬੈਂਕ ਦੇ ਅੰਦਰ ਦਾਖਲ ਹੋਏੇ ਉਸ ਵੇਲੇ ਬੈਂਕ ਦੇ ਬਾਹਰ ਕੋਈ ਵੀ ਸਕਿਓਰਿਟੀ ਗਾਰਡ ਮੌਜੂਦ ਨਹੀਂ ਸੀ। ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਵਾਲਾ ਮਾਹੌਲ ਹੈ। ਲੋਕ ਡਰੇ ਹੋਏ ਹਨ ਕਿਉਂਕਿ ਦਿਨ-ਦਿਹਾੜੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਉਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: