ਸ੍ਰੀ ਗੋਇੰਦਵਾਲ ਸਾਹਿਬ ਕਸਬਾ ਗੋਇੰਦਵਾਲ ਸਾਹਿਬ ਦੀ ਕੁਲਬੀਰ ਕੌਰ ਦਾ ਵਿਆਹ ਤਕਰੀਬਨ ਛੇ ਮਹੀਨੇ ਪਹਿਲਾਂ ਅੰਮ੍ਰਿਤਸਰ ਵਿਖੇ ਹੋਇਆ ਸੀ। ਜਿਸ ਦੀ ਬੀਤੀ ਰਾਤ ਆਪਣੇ ਪੇਕੇ ਘਰ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪਰਾਪਤ ਹੋਇਆ ਹੈ। ਮ੍ਰਿਤਕ ਕੁਲਬੀਰ ਕੌਰ ਦੇ ਅੰਤਿਮ ਸੰਸਕਾਰ ਸਮੇਂ ਲੜਕੀ ਦੇ ਪੇਕੇ ਅਤੇ ਸਹੁਰੇ ਪਰਿਵਾਰ ਵਿੱਚ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਮਾਮਲਾ ਪੁਲਿਸ ਥਾਣੇ ਤੱਕ ਪਹੁੰਚ ਗਿਆ।
ਪੁਲਿਸ ਨੇ ਅੱਧ ਸੜੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਮਾਰਟਮ ਲਈ ਭੇਜ ਦਿੱਤਾ। ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਕੁਲਬੀਰ ਕੌਰ ਜੋ ਕਿ ਗੋਇੰਦਵਾਲ ਸਾਹਿਬ ਵਿਖੇ ਆਪਣੇ ਪੇਕੇ ਆਈ ਹੋਈ ਸੀ। ਬੀਤੀ ਰਾਤ ਉਸਦੇ ਪਤੀ ਦਾ ਫੋਨ ਆਇਆ ਆਪਣੇ ਪਤੀ ਨਾਲ ਪਤਾ ਨਹੀਂ ਕੀ ਗੱਲਬਾਤ ਹੋਈ ਅਤੇ ਜਦੋਂ ਸਵੇਰੇ ਕੁਲਬੀਰ ਕੌਰ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਸਦੀ ਮੌਤ ਹੋ ਗਈ। ਕੁਲਬੀਰ ਕੌਰ ਦੇ ਪਤੀ ਨੇ ਆਪਣੇ ਸਹੁਰੇ ਪਰਿਵਾਰ ਉੱਪਰ ਆਪਣੀ ਪਤਨੀ ਮਾਰਨ ਦੇ ਦੋਸ਼ ਲਗਾਏ ਹਨ।