tarn taran theft guru ghar: ਤਰਨਤਾਰਨ : ਅਕਸਰ ਹੀ ਸਾਡੇ ਸਾਹਮਣੇ ਚੋਰੀ ਦੀਆ ਘਟਨਾਵਾਂ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਘਟਨਾ ਐਤਵਾਰ ਰਾਤ ਦੀ ਹੈ। ਇਹ ਘਟਨਾ ਤਰਨਤਾਰਨ ‘ਚ ਸਥਿਤ ਗੁਰਦੁਆਰਾ ਬਾਬਾ ਹਿੰਮਤ ਸਿੰਘ ਵਿਖੇ ਵਾਪਰੀ ਹੈ। ਬੀਤੀ ਰਾਤ ਕੁੱਝ ਅਣਪਛਾਤੇ ਚੋਰਾਂ ਵਲੋਂ ਗੁਰੂ ਘਰ ਦੀ ਗੋਲਕ ਨੂੰ ਤੋੜ ਕੇ ਹਜ਼ਾਰਾਂ ਰੁਪਏ ਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਸੁੱਚਾ ਸਿੰਘ ਬੱਲ ਵਲੋਂ ਦੱਸਿਆ ਗਿਆ ਹੈ ਕੇ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਚੋਰੀ ਨੂੰ ਟ੍ਰੇਸ ਕਰਨ ਲਈ ਮੌਕੇ ‘ਤੇ ਡਾਗ ਸਕੁਆਇਡ ਅਤੇ ਫਿੰਗਰ ਪ੍ਰਿੰਟ ਟੀਮ ਨੂੰ ਵੀ ਬੁਲਾਇਆ ਗਿਆ ਹੈ। ਪੁਲਿਸ ਪੂਰੀ ਗੰਭੀਰਤਾ ਨਾਲ ਚੋਰ ਗਿਰੋਹ ਦੀ ਭਾਲ ਕਰ ਰਹੀ ਹੈ।