women planting paddy: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਹਨ ਉਸੇ ਦੇ ਚੱਲਦੇ ਅਜਨਾਲ਼ਾ ਦੇ ਸਰਹੱਦੀ ਖੇਤਰ ਦੇ ਪਿੰਡ ਥੋਬਾ ਅੰਦਰ ਔਰਤਾਂ ਨੇ ਝੋਨਾ ਲਾਉਣ ਦੀ ਕਮਾਨ ਸੰਭਾਲੀ ਹੈ। ਜਿੱਥੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਹਨ ਉੱਥੇ ਹੀ ਔਰਤਾਂ ਨੇ ਝੋਨੇ ਦੀ ਕਮਾਨ ਸੰਭਾਲਦੇ ਹੋਏ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਔਰਤਾਂ ਨੇ ਪ੍ਰਮਾਤਮਾ ਦਾ ਨਾਮ ਲੈ ਕੇ ਝੋਨਾ ਲਗਾਉਣਾ ਸ਼ੁਰੂ ਕੀਤਾ ਅਤੇ ਉਥੇ ਹੀ ਅਰਦਾਸ ਕੀਤੀ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰੇ ਅਤੇ ਕਿਸਾਨ ਹਮੇਸ਼ਾ ਤੰਦਰੁਸਤ ਰਹਿਣ।
ਕਿਸਾਨ ਔਰਤਾਂ ਦਾ ਕਹਿਣਾ ਹੈ ਕਿ ਜਦੋ ਤੱਕ ਖੇਤੀ ਕਾਨੂੰਨ ਰੱਧ ਨਹੀਂ ਹੁੰਦੇ ਉਦੋਂ ਤੱਕ ਅਸੀਂ ਕਿਸਾਨਾਂ ਦੇ ਪਿੱਛੋਂ ਸਾਰਾ ਕੰਮ ਸੰਭਾਲਗੇ ਅਤੇ ਹਰ ਕੰਮ ਕਰਦੇ ਰਹਾਂਗੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਉਥੇ ਹੀ ਕਿਸਾਨ ਵੀ ਖੇਤੀ ਨੂੰ ਰੱਦ ਕਰਵਾ ਕੇ ਹੀ ਵਾਪਸ ਹੋਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵੀ ਲੋੜ ਪਵੇਗੀ ਉਦੋਂ ਤਕ ਕਿਸਾਨ ਦਿੱਲੀ ਤੇ ਬੈਠੇ ਰਹਿਣਗੇ।