ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਤੇ ਆਪ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਅਮਿਤ ਸ਼ਾਹ ਦੇ ਨਾਲ ਮੀਟਿੰਗ ਕਰਕੇ ਮਿਲੀ ਭੁਗਤ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਖ਼ੁਦ ਕਹਿ ਕੇ ਆਏ ਹਨ ਕਿ ਉਨ੍ਹਾਂ ਦੀ ਸਰਕਾਰ ਕੋਲੋਂ ਬਾਰਡਰ ਏਰੀਆ ਸੰਭਾਲਿਆ ਨਹੀਂ ਜਾ ਰਿਹਾ। ਇਸ ਕਰਕੇ ਕੇਂਦਰ ਨੇ ਬੀਐਸਐਫ ਦਾ ਅਧਿਕਾਰ ਖੇਤਰ ਵਧਾਇਆ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਗੁਰਦਾਸਪੁਰ ਆ ਕੇ ਸਿਰਫ਼ ਆਪਣਿਆਂ ਨੂੰ ਖੁਸ਼ ਕਰਨ ਆਏ ਹਨ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਕੱਪਡ਼ੇ ਦੇਣ ਆਏ ਸਨ। ਇਸ ਫੇਰੀ ਨਾਲ ਗੁਰਦਾਸਪੁਰ ਦੇ ਲੋਕਾਂ ਨੂੰ ਕੁਝ ਨਹੀਂ ਮਿਲਿਆ।
ਬੀਐਸਐਫ ਦੇ ਅਧਿਕਾਰ ਖੇਤਰ ਵਧਾਏ ਜਾਣ ਦੇ ਰੋਸ ਵਜੋਂ ਅੱਜ ਗੁਰਦਾਸਪੁਰ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਤੇ ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਨਾਲ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਮਿਤ ਸ਼ਾਹ ਨਾਲ ਮੀਟਿੰਗ ਕਰਕੇ ਖ਼ੁਦ ਇਹ ਗੱਲ ਕਬੂਲ ਕੀਤੀ ਸੀ ਕਿ ਉਨ੍ਹਾਂ ਦੇ ਕੋਲੋਂ ਬਾਰਡਰ ਦਾ ਏਰੀਆ ਸੰਭਾਲਿਆ ਨਹੀਂ ਜਾ ਰਿਹਾ। ਜਿਸ ਕਰਕੇ ਕੇਂਦਰ ਸਰਕਾਰ ਨੇ ਬੀਐਸਐਫ ਦਾ ਅਧਿਕਾਰ ਖੇਤਰ ਵਧਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ
ਮੁੱਖ ਮੰਤਰੀ ਦੀ ਗੁਰਦਾਸਪੁਰ ਫੇਰੀ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਗੁਰਦਾਸਪੁਰ ਦੇ ਲੋਕਾਂ ਨੂੰ ਕੁਝ ਦੇਣ ਨਹੀਂ ਆਏ ਸਨ। ਸਿਰਫ਼ ਉਹ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਅਤੇ ਆਪਣੇ ਚਹੇਤਿਆਂ ਨੂੰ ਕੱਪਡ਼ੇ ਵੰਡਣ ਵਾਸਤੇ ਆਏ ਸਨ ਮੁੱਖ ਮੰਤਰੀ ਦੀ ਇਸ ਫੇਰੀ ਨਾਲ ਗੁਰਦਾਸਪੁਰ ਦੇ ਲੋਕਾਂ ਨੂੰ ਕੁਝ ਹਾਂਸੀਲ ਨਹੀਂ ਹੋਇਆ।