ਤਰਨਤਾਰਨ ਦੇ ਪਿੰਡ ਭੂਰੇ ਗਿੱਲ ਵਿਖੇ ਕਾਂਗਰਸੀਆਂ ਵੱਲੋਂ ਕਥਿਤ ਤੌਰ ‘ਤੇ ਗੁੰਡਾਗਰਦੀ ਕਰਦਿਆਂ ਪਿੰਡ ਦੇ ਸਾਬਕਾ ਅਕਾਲੀ ਦੱਲ ਦੇ ਸਾਬਕਾ ਸਰਪੰਚ ਦੀ ਜ਼ਮੀਨ ਵਿੱਚੋਂ ਜਬਰੀ ਰਸਤਾ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ .ਪਿੰਡ ਦੇ ਸਾਬਕਾ ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧ ਰੱਖਦਾ ਹੈ। ਪਿੰਡ ਦੇ ਹੀ ਕੁਝ ਕਾਂਗਰਸੀਆਂ ਵੱਲੋਂ ਉਸਦੀ ਜ਼ਮੀਨ ਵਿੱਚੋਂ ਧੱਕੇ ਨਾਲ ਰਸਤਾ ਕੱਢਿਆ ਜਾ ਰਿਹਾ ਹੈ। ਜਿਸ ਸਬੰਧ ਵਿੱਚ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਿਸ ਵੱਲੋਂ ਉਕਤ ਲੋਕਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਦਾ ਹੀ ਪੱਖ ਪੂਰਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਉਨ੍ਹਾਂ ਦੀ ਜ਼ਮੀਨ ਵਿੱਚੋਂ ਰਸਤਾ ਕੱਢਣ ਵਾਲੇ ਲੋਕਾਂ ਨੂੰ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਪੂਰੀ ਸ਼ਹਿ ਜਿਸ ਦੇ ਚੱਲਦਿਆਂ ਪੁਲਿਸ ਕਾਰਵਾਈ ਨਹੀਂ ਕਰ ਰਹੀ ਹੈ। ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਬੀਤੇ ਦਿਨੀਂ ਐਸ.ਪੀ ਹੈਡਕੁਆਰਟਰ ਨੂੰ ਮਿਲਕੇ ਵੀ ਸ਼ਿਕਾਇਤ ਕੀਤੀ ਸੀ ਜਿਸ ਦੀ ਇਨਕੁਆਰੀ ਉਨ੍ਹਾਂ ਨੇ ਡੀ ਐਸ ਪੀ ਗੋਇੰਦਵਾਲ ਸਾਹਿਬ ਨੂੰ ਸੌਂਪੀ ਗਈ ਹੈ। ਅਮਨਦੀਪ ਸਿੰਘ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ ਜਦੋਂ ਇਸ ਸਬੰਧ ਵਿੱਚ ਗੋਇੰਦਵਾਲ ਸਾਹਿਬ ਦੇ ਡੀ ਐਸ ਪੀ ਪ੍ਰੀਤ ਇੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਬਣਦੀ ਕਾਰਵਾਈ ਅਮਲ ਵਿੱਚ ਲਿਆਉਣਗੇ ਕਿਸੇ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ।