ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਸ਼ਿਵ ਸੈਨਾ ਵੱਲੋਂ ਐਸਐਸਪੀ ਗੁਰਦਾਸਪੁਰ ਨੂੰ ਇਕ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ‘ਤੇ ਸ਼ਿਵ ਸੈਨਾ ਪੰਜਾਬ ਯੁਵਾ ਸੈਨਾ ਦੇ ਇੰਚਾਰਜ ਹਨੀ ਮਹਾਜਨ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗੁਰਦਾਸਪੁਰ ਵਿਚ ਇੱਕ ਰੈਲੀ ਕੀਤੀ ਗਈ ਅਤੇ ਖਾਲਿਸਤਾਨ ਦੇ ਨਾਅਰੇ ਲਗਾਏ ਗਏ। ਉਹਨਾਂ ਨੇ ਕਿਹਾ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਜਿਸ ‘ਤੇ ਐਸਐਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਗੁਰਦਾਸਪੁਰ ਵਿੱਚ ਕੁਝ ਦਿਨ ਪਹਿਲਾਂ ਇਕ ਰੈਲੀ ਦੌਰਾਨ ਖਾਲਿਸਤਾਨ ਦੇ ਨਾਅਰੇ ਲਗਾਏ ਗਏ ਜਿਸ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਰੋਸ ਪ੍ਰਗਟ ਕੀਤਾ ਗਿਆ। ਐਸਐਸਪੀ ਗੁਰਦਾਸਪੁਰ ਨੂੰ ਯੋਗਰਾਜ ਸ਼ਰਮਾ ਪੰਜਾਬ ਪ੍ਰਮੁੱਖ, ਰਮੇਸ਼ ਨਈਅਰ ਸੀਨੀਅਰ ਉਪ ਪ੍ਰਮੁੱਖ, ਹਨੀ ਮਹਾਜਨ ਇੰਚਾਰਜ ਪੰਜਾਬ ਯੁਵਾ ਸੈਨਾ ਵਲੋਂ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਉਹਨਾਂ ਵੱਲੋਂ ਮੰਗ ਕੀਤੀ ਗਈ ਕਿ ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਨ੍ਹਾਂ ਖਿਲਾਫ ਦੇਸ਼ ਧਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਕਿਉਂਕਿ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰ ਪੰਜਾਬ ਦਾ ਮਹੌਲ ਖਰਾਬ ਕਰਨਾ ਚਾਹੁੰਦੇ ਹਨ।