ਲੁਧਿਆਣਾ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਦੀ 10 ਜਨਵਰੀ ਨੂੰ ਪਿਸਤੌਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਗੋਗੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਕਈ ਸਿਆਸੀ ਆਗੂ ਲਗਾਤਾਰ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਪੁੱਜੇ। ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੀ ਉਨ੍ਹਾਂ ਦੇ ਨਾਲ ਸਨ। ਦੋਵੇਂ ਆਗੂਆਂ ਨੇ ਗੋਗੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੋਗੀ ਇੱਕ ਵੱਖਰੇ ਅੰਦਾਜ਼ ਦੇ ਆਗੂ ਸਨ, ਜੇਕਰ ਲੋਕਾਂ ਦੇ ਹਿੱਤ ਵਿੱਚ ਕੋਈ ਮਸਲਾ ਹੁੰਦਾ ਤਾਂ ਉਹ ਆਪਣੀ ਹੀ ਸਰਕਾਰ ਵਿਰੁੱਧ ਵੀ ਮੋਰਚਾ ਖੋਲ੍ਹਦੇ। ਪਾਰਟੀਬਾਜ਼ੀ ਤੋਂ ਇਲਾਵਾ ਗੋਗੀ ਨੇ ਵਿਰੋਧੀ ਧਿਰ ਨਾਲ ਵੀ ਚੰਗੇ ਸਬੰਧ ਬਣਾਈ ਰੱਖੇ।
ਉਨ੍ਹਾਂ ਕਿਹਾ ਕਿ ਅੱਜ ਗੋਗੀ ਦੇ ਦਿਹਾਂਤ ਨਾਲ ਨਾ ਸਿਰਫ਼ ਉਨ੍ਹਾਂ ਦੀ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਸਗੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਉਨ੍ਹਾਂ ਨੂੰ ਯਾਦ ਕਰਦੀਆਂ ਹਨ। ਮਜੀਠੀਆ ਨੇ ਕਿਹਾ ਕਿ ਮੈਂ ਗੋਗੀ ਤੋਂ ਬਹੁਤ ਛੋਟਾ ਹਾਂ। ਗੋਗੀ ਜਦੋਂ ਤੋਂ ਕਾਂਗਰਸ ‘ਚ ਸੀ, ਉਦੋਂ ਤੋਂ ਮੈਨੂੰ ਇੱਜ਼ਤ ਦਿੰਦੇ ਆਏ ਹਨ।
ਇਹ ਵੀ ਪੜ੍ਹੋ : ਮਾਲੇਰਕੋਟਲਾ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ, ਦਫਤਰ, ਬੈਂਕ ਰਹਿਣਗੇ ਬੰਦ
ਮਜੀਠੀਆ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਮੇਰੀ ਗੋਗੀ ਨਾਲ ਫ਼ੋਨ ‘ਤੇ ਗੱਲਬਾਤ ਹੋਈ ਸੀ। ਗੋਗੀ ਹਮੇਸ਼ਾ ਹੱਸਮੁੱਖ, ਖੁਸ਼ਦਿਲ ਅਤੇ ਜ਼ਿੰਦਾਦਿਲ ਵਿਅਕਤੀ ਸਨ। ਉਹ ਲੋਕਾਂ ਦੀ ਬੁਲੰਦ ਅਵਾਜ਼ ਅਤੇ ਵਕੀਲ ਸਨ। ਅੱਜ ਪੂਰਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: