ਅੰਮ੍ਰਿਤਸਰ ਕਮਿਸ਼ਨਰੇਟ ਵਿਚ ਵੱਡਾ ਬਦਲਾਅ ਕੀਤਾ ਗਿਆ। ਵੱਖ-ਵੱਖ ਥਾਣਿਆਂ ਤੇ ਪੁਲਿਸ ਚੌਕੀਆਂ ‘ਤੇ 3 ਸਾਲ ਤੋਂ ਵੱਧ ਸਮੇਂ ਤੋਂ ਤਾਇਨਾਤ ਐੱਸਆਈ, ਏਐੱਸਆਈ ਤੇ ਹੈੱਡ ਕਾਂਸਟੇਬਲ ਦਾ ਵੱਖ-ਵੱਖ ਥਾਵਾਂ ‘ਤੇ ਟਰਾਂਸਫਰ ਕਰ ਦਿੱਤਾ ਗਿਆ ਹੈ। 112 ਪੁਲਿਸ ਮੁਲਾਜ਼ਮਾਂ ਨੂੰ ਟਰਾਂਸਫਰ ਕੀਤਾ ਗਿਆ।
ਨਸ਼ੇ ਖਿਲਾਫ ਐਕਸ਼ਨ ਲੈਂਦੇ ਹੋਏ ਪੁਲਿਸ ਵਿਚ ਵੱਡੇ ਪੱਧਰ ‘ਤੇ ਤਬਦੀਲੀ ਕਰਨ ਦਾ ਫੈਸਲਾ ਲਿਆ ਹੈ। 3 ਸਾਲ ਤੋਂ ਵੱਧ ਸਮੇਂ ਤੋਂ ਇਕ ਹੀ ਥਾਣੇ ਵਿਚ ਤਾਇਨਾਤ SI, ASI ਤੇ ਹੈੱਡ ਕਾਂਸਟੇਬਲਾਂ ਨੂੰ ਬਦਲਿਆ ਗਿਆ ਹੈ। ਪੰਜਾਬ ਪੁਲਿਸ ਨੇ ਨਸ਼ੇ ਦੇ ਕਾਰੋਬਾਰ ‘ਤੇ ਸ਼ਿਕੰਜਾ ਕੱਸਣ ਤੇ ਅਪਰਾਧੀਆਂ ਨਾਲ ਨਿਪਟਣ ਲਈ ਕਾਫੀ ਸਖਤ ਰਣਨੀਤੀ ਬਣਾਈ ਹੈ।
ਦੱਸ ਦੇਈਏ ਕਿ DGP ਗੌਰਵ ਯਾਦਵ ਨੇ ਕੁਝ ਦਿਨ ਪਹਿਲਾਂ ਹੀ ਐੱਸਐੱਚਓ ਤੋਂ ਲੈ ਕੇ ਉੱਚ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਮੀਟਿੰਗ ਕੀਤੀ ਸੀ। ਉਨ੍ਹਾਂ ਨੇ ਅਪਰਾਧ, ਨਸ਼ੀਲੇ ਪਦਾਰਥ ਦੀ ਤਸਕਰੀ ਤੇ ਅੱਤਵਾਦ ਨਾਲ ਕਿਵੇਂ ਨਿਪਟਣਾ ਹੈ, ਇਸ ਦੇ ਗੁਰ ਵੀ ਉਨ੍ਹਾਂ ਨੂੰ ਸਿਖਾਏ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਸੀ ਕਿ ਉਨ੍ਹਾਂ ਨੂੰ ਰੋਜ਼ਾਨਾ ਸਵੇਰੇ 11 ਵਜੇ ਤੋਂ ਇਕ ਤੱਕ ਆਪਣੇ ਦਫਤਰ ਵਿਚ ਬੈਠਣਾ ਹੈ। ਨਾਲ ਹੀ ਲੋਕਾਂ ਦੀਆਂ ਦਿੱਕਤਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਉਣਾ ਹੈ ਤਾਂ ਕਿ ਲੋਕਾਂ ਨੂੰ ਕੋਈ ਦਿੱਕਤ ਨਾ ਆਵੇ।
ਇਸ ਦੇ ਨਾਲ ਹੀ ਥਾਣਿਆਂ ਵਿਚ ਕਿਸੇ ਵੀ ਮੁਲਾਜ਼ਮ ਦੇ ਤਿੰਨ ਸਾਲ ਤੋਂ ਵੱਧ ਤੱਕ ਪੋਸਟਿੰਗ ਨਾ ਕਰਨ ਦਾ ਫੈਸਲਾ ਵੀ ਗਿਆ ਜਿਸ ਤਹਿਤ ਅੱਜ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 112 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ।
ਇਹ ਵੀ ਪੜ੍ਹੋ : ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਵਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ
ਵੀਡੀਓ ਲਈ ਕਲਿੱਕ ਕਰੋ -: